For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਵਿੱਚ 24 ਘੰਟੇ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ

08:43 AM Jun 27, 2024 IST
ਚੰਡੀਗੜ੍ਹ ਵਿੱਚ 24 ਘੰਟੇ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ
ਚੰਡੀਗੜ੍ਹ ਵਿੱਚ ਬੁੱਧਵਾਰ ਰਾਤ ਨੂੰ ਸੈਕਟਰ-15 ਦੀ ਮਾਰਕੀਟ ’ਚ ਖਰੀਦਦਾਰੀ ਕਰਦੇ ਹੋਏ ਲੋਕ। -ਫੋਟੋ: ਪ੍ਰਦੀਪ ਤਿਵਾੜੀ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 26 ਜੂਨ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਹੁਣ 24 ਘੰਟੇ ਦੁਕਾਨਾਂ ਖੁੱਲ੍ਹ ਸਕਣਗੀਆਂ। ਇਸ ਨੂੰ ਅੱਜ ਦੇਰ ਰਾਤ ਯੂਟੀ ਪ੍ਰਸ਼ਾਸਨ ਦੇ ਕਿਰਤ ਵਿਭਾਗ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਹ ਆਦੇਸ਼ ਯੂਟੀ ਦੇ ਕਿਰਤ ਵਿਭਾਗ ਦੇ ਸਕੱਤਰ ਅਤੇ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਜਾਰੀ ਕੀਤੇ ਹਨ। ਕਿਰਤ ਵਿਭਾਗ ਨੇ ਸਾਲ ਦੇ 365 ਦਿਨ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਵਿਸ਼ੇਸ਼ ਪ੍ਰਵਾਨਗੀ ਤੋਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਸ਼ਾਸਨ ਨੇ ਇਹ ਫੈਸਲਾ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ। ਇਸ ਦਾ ਲਾਭ ਕਿਰਤ ਵਿਭਾਗ ਕੋਲ ਰਜਿਸਟਰਡ ਦੁਕਾਨਦਾਰਾਂ ਨੂੰ ਹੀ ਮਿਲ ਸਕੇਗਾ। ਇਸ ਲਈ ਕਿਰਤ ਵਿਭਾਗ ਨੇ ਸਾਰੇ ਦੁਕਾਨਦਾਰਾਂ ਨੂੰ ਕਿਰਤ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਯੂਟੀ ਦੇ ਕਿਰਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸ਼ਰਾਬ ਦੇ ਠੇਕੇ, ਬੀਅਰ ਬਾਰ ਅਤੇ ਪੱਬ ਨੂੰ ਕੋਈ ਰਿਆਇਤ ਨਹੀਂ ਦਿੱਤੀ ਗਈ ਹੈ। ਉਹ ਪਹਿਲਾਂ ਵਾਂਗ ਆਪਣੇ ਪੁਰਾਣੇ ਸਮੇਂ ਅਨੁਸਾਰ ਹੀ ਖੁੱਲ੍ਹਣਗੇ। ਕਿਰਤ ਵਿਭਾਗ ਦੇ ਕਮਿਸ਼ਨਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਦੁਕਾਨਾਂ ਨੂੰ 24 ਘੰਟੇ ਖੋਲ੍ਹਣ ’ਤੇ ਦੁਕਾਨ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਕਟੌਤੀ ਕੀਤੇ ਬਿਨਾਂ ਹਫ਼ਤੇ ਵਿੱਚ ਇਕ ਦਿਨ ਦੀ ਛੁੱਟੀ ਦੇਣੀ ਲਾਜ਼ਮੀ ਹੋਵੇਗੀ। ਹਰੇਕ ਕਰਮਚਾਰੀ ਨੂੰ ਲਗਾਤਾਰ ਪੰਜ ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦੇਣਾ ਚਾਹੀਦਾ ਹੈ। ਵਿਭਾਗ ਨੇ ਕਿਹਾ ਕਿ ਕਿਸੇ ਵੀ ਕਰਮਚਾਰੀ ਨੂੰ ਦਿਨ ਵਿੱਚ ਨੌਂ ਘੰਟੇ ਜਾਂ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਤ ਨੂੰ 10 ਵਜੇ ਤੋਂ ਬਾਅਦ ਦੁਕਾਨ ਖੋਲ੍ਹਣ ਵਾਲੇ ਪ੍ਰਬੰਧਕ ਨੂੰ ਕਰਮਚਾਰੀ ਤੇ ਸੈਲਾਨੀਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣੇ ਹੋਣਗੇ। ਯੂਟੀ ਪ੍ਰਸ਼ਾਸਨ ਦੇ ਕਿਰਤ ਵਿਭਾਗ ਨੇ ਸ਼ਹਿਰ ਵਿੱਚ 24 ਘੰਟੇ ਖੱਲ੍ਹੀ ਰਹਿਣ ਵਾਲੀਆਂ ਦੁਕਾਨਾਂ ਨੂੰ ਸੀਸੀਟੀਵੀ ਕੈਮਰੇ ਲਗਾਉਣੇ ਲਾਜ਼ਮੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦਾ 15 ਦਿਨ ਦਾ ਬੈਕਅੱਪ ਰੱਖਣਾ ਵੀ ਜ਼ਰੂਰੀ ਹੈ। ਹੰਗਾਮੀ ਸਥਿਤੀ ਵਿੱਚ ਐਮਰਜੈਂਸੀ ਅਲਾਰਮ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਕਿਰਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ’ਤੇ ਅਚਾਨਕ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਦੌਰਾਨ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

ਮਹਿਲਾ ਕਰਮਚਾਰੀ ਨੂੰ 8 ਵਜੇ ਤੋਂ ਬਾਅਦ ਕੰਮ ਕਰਨ ਦੀ ਇਜਾਜ਼ਤ ਨਹੀਂ

ਯੂਟੀ ਦੇ ਕਿਰਤ ਵਿਭਾਗ ਨੇ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਹਿਲਾ ਕਰਮਚਾਰੀ ਤੋਂ ਰਾਤ ਨੂੰ 8 ਵਜੇ ਤੋਂ ਬਾਅਦ ਕੰਮ ਨਾ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਹਿਲਾ ਕਰਮਚਾਰੀ 8 ਵਜੇ ਤੋਂ ਬਾਅਦ ਕੰਮ ਕਰਨਾ ਚਾਹੁੰਦੀ ਹੈ ਤਾਂ ਉਸ ਦੀ ਲਿਖਤੀ ਸਹਿਮਤੀ ਲਈ ਜਾਵੇ। ਉਸ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦਾ ਪੁਖਤਾ ਪ੍ਰਬੰਧ ਕੀਤੇ ਜਾਵੇ।

Advertisement
Author Image

Advertisement
Advertisement
×