ਹੋਟਲ ਅਤੇ ਹਫ਼ਤਾਵਾਰੀ ਬਾਜ਼ਾਰ ਖੋਲ੍ਹਣ ਦੀ ਪ੍ਰਵਾਨਗੀ
08:03 AM Aug 20, 2020 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਗਸਤ
Advertisement
ਰਾਜਧਾਨੀ ਵਿੱਚ ਹੋਟਲ ਤੇ ਹਫਤਾਵਾਰੀ ਬਾਜ਼ਾਰਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਏਗੀ। ਕਰੋਨਾਵਾਇਰਸ ਵਿਚਕਾਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਧੇਰੇ ਪਾਬੰਦੀਆਂ ਨੂੰ ਸੌਖਾ ਕਰਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ( ਡੀਡੀਐਮਏ) ਨੇ ਇਹ ਫੈਸਲਾ ਲਿਆ ਹੈ। ਦਿੱਲੀ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਜਿਮ ਖੋਲ੍ਹਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਜੋ ਕਿ ਡੀਡੀਐੱਮਏ ਦੀ ਅਗਵਾਈ ਕਰਦੇ ਹਨ। ਇਹ ਫ਼ੈਸਲੇ ਇਕ ਬੈਠਕ ਵਿੱਚ ਲਏ ਗਏ ਹਨ, ਜਿਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡਿਓ ਕਾਨਫਰੰਸ ਰਾਹੀਂ ਸ਼ਿਰਕਤ ਕੀਤੀ। ਸ੍ਰੀ ਬੈਜਲ ਨੇ ਕਿਹਾ ਕਿ ਆਉਣ ਵਾਲੇ ਦਨਿਾਂ ਵਿੱਚ ਜਿਮ ਖੋਲ੍ਹਣ ਦੀ ਆਗਿਆ ਦਿੱਤੀ ਜਾ ਸਕਦੀ ਹੈ।
Advertisement
Advertisement