ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਮਰਾਨ ਖ਼ਿਲਾਫ਼ ਹੋਰ ਕੇਸ ਦਰਜ ਕਰਨ ਦੀ ਪ੍ਰਵਾਨਗੀ

07:54 AM May 26, 2024 IST

ਲਾਹੌਰ, 25 ਮਈ
ਲਹਿੰਦੇ ਪੰਜਾਬ ਦੀ ਸਰਕਾਰ ਨੇ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਰਟੀ ਦੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ’ਤੇ ਪਾਕਿਸਤਾਨੀ ਫ਼ੌਜ ਅਤੇ ਸਰਕਾਰੀ ਅਦਾਰਿਆਂ ਖ਼ਿਲਾਫ਼ ਨਫ਼ਰਤ ਭੜਕਾਉਣ ਦੇ ਦੋਸ਼ ਲੱਗੇ ਹਨ। ਪੰਜਾਬ ਦੇ ਸੂਚਨਾ ਮੰਤਰੀ ਅਜ਼ਮਾ ਬੁਖਾਰੀ ਨੇ ਕੈਬਨਿਟ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਰੀਅਮ ਨਵਾਜ਼ ਦੀ ਅਗਵਾਈ ਹੇਠਲੀ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਬਾਨੀ ਇਮਰਾਨ ਖ਼ਾਨ ਅਤੇ ਹੋਰ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਵਾਨਗੀ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਇਮਰਾਨ ਖ਼ਾਨ ਬੰਗਲਾਦੇਸ਼ ਦੇ ਮੁਜੀਬੁਰ ਰਹਿਮਾਨ ਵਾਂਗ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਨ੍ਹਾਂ ਪਾਕਿਸਤਾਨ ਖ਼ਿਲਾਫ਼ ਬੰਗਲਾਦੇਸ਼ੀ ਆਜ਼ਾਦੀ ਅੰਦੋਲਨ ਦੀ ਸਫਲ ਅਗਵਾਈ ਕੀਤੀ ਸੀ। ਮੁਜੀਬੁਰ ਰਹਿਮਾਨ 1971 ’ਚ ਬੰਗਲਾਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਬਣਿਆ ਸੀ। ਇਮਰਾਨ ਖ਼ਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਬ੍ਰਿਟਿਸ਼ ਅਖ਼ਬਾਰ ’ਚ ਲੇਖ ਲਿਖਣ ਲਈ ਕੇਸ ਦਰਜ ਕੀਤਾ ਜਾ ਸਕਦਾ ਹੈ। ‘ਦਿ ਟੈਲੀਗ੍ਰਾਫ’ ਅਖ਼ਬਾਰ ’ਚ ਲਿਖੇ ਲੇਖ ’ਚ ਇਮਰਾਨ ਖ਼ਾਨ ਨੇ ਦੋਸ਼ ਲਾਇਆ ਸੀ ਕਿ ਥਲ ਸੈਨਾ ਮੁਖੀ ਜਨਰਲ ਆਸਿਮ ਮੁਨੀਰ ਦੇ ਨਿਰਦੇਸ਼ਾਂ ਤਹਿਤ ਫ਼ੌਜ ਨੇ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਲਈ ਹਰ ਹਰਬਾ ਵਰਤਿਆ ਪਰ ਉਹ ਨਾਕਾਮ ਰਹੇ। -ਪੀਟੀਆਈ

Advertisement

Advertisement
Advertisement