For the best experience, open
https://m.punjabitribuneonline.com
on your mobile browser.
Advertisement

ਕੈਨੇਡਾ ਦੇ ਵਿਨੀਪੈਗ ਵਿੱਚ ਪੰਜਾਬੀ ਬੋਲੀ ਨੂੰ ਵਿਸ਼ੇ ਵਜੋਂ ਪੜ੍ਹਾਉਣ ਨੂੰ ਪ੍ਰਵਾਨਗੀ

06:42 AM May 03, 2024 IST
ਕੈਨੇਡਾ ਦੇ ਵਿਨੀਪੈਗ ਵਿੱਚ ਪੰਜਾਬੀ ਬੋਲੀ ਨੂੰ ਵਿਸ਼ੇ ਵਜੋਂ ਪੜ੍ਹਾਉਣ ਨੂੰ ਪ੍ਰਵਾਨਗੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਮਈ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਾਅਵਾ ਕੀਤਾ ਕਿ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੇ ਸਕੂਲਾਂ ਵਿੱਚ ਕੇਜੀ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਵਿਸ਼ੇ ਵਜੋਂ ਪੜ੍ਹਾਈ ਜਾਵੇਗੀ। ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ
ਗੁਰੂ ਨਗਰੀ ਅੰਮ੍ਰਿਤਸਰ ਤੋਂ ਕੈਨੇਡਾ ਦੇ ਸ਼ਹਿਰ ਵਿਨੀਪੈਗ ਜਾ ਵਾਸੀ ਸੰਦੀਪ ਕੌਰ ਰੰਧਾਵਾ ਨੇ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਹਿੱਤ ਵੱਡਾ ਕਦਮ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਕੌਰ ਰੰਧਾਵਾ ਨੇ ਪੰਜਾਬੀਆਂ ਦੇ ਬੱਚਿਆਂ ਨੂੰ ਮਾਤ ਭਾਸ਼ਾ ਨਾਲ ਮੁੱਢ ਤੋਂ ਜੋੜਨ ਲਈ ‘ਵਿਨੀਪੈਗ ਸਕੂਲ ਡਵੀਜ਼ਨ’ ਨਾਲ ਰਾਬਤਾ ਕਰ ਕੇ ਸਕੂਲਾਂ ਦੇ ਸਿਲੇਬਸ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣ ਦੀ ਮੰਗ ਉਠਾਈ ਸੀ। ਉਸ ਦੀ ਕਈ ਮਹੀਨਿਆਂ ਦੀ ਜੱਦੋਜਹਿਦ ਤੋਂ ਬਾਅਦ ਵਿਨੀਪੈਗ ਸਕੂਲ ਡਵੀਜ਼ਨ ਨੇ ਇਸ ਪ੍ਰਸਤਾਵ ਨੂੰ ਲਿਖਤੀ ਪ੍ਰਵਾਨਗੀ ਦਿੰਦਿਆਂ ਕਿਹਾ ਕਿ ਸਤੰਬਰ ਮਹੀਨੇ ਤੋਂ ਵਿਨੀਪੈਗ ਸ਼ਹਿਰ ਦੇ ਸਕੂਲਾਂ ਵਿੱਚ ਕੇ.ਜੀ ਤੋਂ ਲੈ ਕੇ ਦੂਸਰੀ ਜਮਾਤ ਤਕ ਦੇ ਬੱਚਿਆਂ ਨੂੰ ਪੰਜਾਬੀ ਵਿਸ਼ੇ ਵਜੋਂ ਪੜ੍ਹਾਈ ਜਾਵੇਗੀ। ਸੰਦੀਪ ਰੰਧਾਵਾ ਨੇ ਕਿਹਾ ਕਿ ਇਹ ਸ਼ੁਰੂਆਤ ਹੈ ਅਤੇ ਉਹ ਇਸ ਮੁਹਿੰਮ ਨੂੰ ਬਾਰ੍ਹਵੀਂ ਜਮਾਤ ਤਕ ਲੈ ਕੇ ਜਾਣਗੇ। ਸੰਦੀਪ ਰੰਧਾਵਾ ਜਨਵਾਦੀ ਲੇਖਕ ਸੰਘ ਦੇ ਸਕੱਤਰ ਨਾਵਲਕਾਰ ਵਜੀਰ ਸਿੰਘ ਰੰਧਾਵਾ ਦੀ ਨੂੰਹ ਹੈ ਅਤੇ ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਤੇ ਭਾਈ ਮਨਜੀਤ ਸਿੰਘ ਦੀ ਬੇਟੀ ਹੈ। ਇਸ ਉਦਮ ਦੀ ਸ਼ਲਾਘਾ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ , ਡਾ ਲਖਵਿੰਦਰ ਜੌਹਲ, ਗੁਰਭਜਨ ਸਿੰਘ ਗਿੱਲ, ਹਰਜਿੰਦਰ ਸਿੰਘ ਅਟਵਾਲ ਆਦਿ ਨੇ ਖੁਸ਼ੀ ਦਾ ਇਜਹਾਰ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×