ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Chandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

10:27 AM Nov 14, 2024 IST
ਫੋਟੋ ਪਰਦੀਪ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ/ਪਟਿਆਲਾ, 14 ਨਵੰਬਰ

Advertisement

Chandigarh AQI:  ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ ਪਹੁੰਚ ਗਿਆ, ਜਿਸ ਨੂੰ ‘ਗੰਭੀਰ’ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।
ਅਜਿਹਾ ਉੱਚ AQI ਪ੍ਰਦੂਸ਼ਣ ਦੇ ਖਤਰਨਾਕ ਪੱਧਰ ਨੂੰ ਦਰਸਾਉਂਦਾ ਹੈ ਜੋ ਕਿ ਗੰਭੀਰ ਸਿਹਤ ਖਤਰੇ ਪੈਦਾ ਕਰਦਾ ਹੈ। ਸਿਹਤ ਮਾਹਿਰਾਂ ਅਨੁਸਾਰ ਇਸ ਉੱਚ ਪੱਧਰ ਦਾ ਏਕਿਉਆਈ ਖਾਸ ਤੌਰ ’ਤੇ ਕਮਜ਼ੋਰ ਸਮੂਹਾਂ ਜਿਵੇਂ ਕਿ ਬੱਚਿਆਂ, ਬਜ਼ੁਰਗਾਂ, ਅਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਲਈ ਬਹੁਤ ਖਤਰਨਾਕ ਹੈ।
ਅਧਿਕਾਰਤ ਅੰਕੜਿਆਂ ਦੇ ਅਨੁਸਾਰ ਸ਼ਹਿਰ ਵਿੱਚ ਸਵੇਰੇ 7 ਵਜੇ ਏਅਰ ਕੁਆਲਿਟੀ ਇੰਡੈਕਸ 418 ਸੀ, ਹਾਲਾਂਕਿ ਸਵੇਰੇ 9 ਵਜੇ ਤੱਕ ਔਸਤ AQI 412 ਤੇ ਆ ਗਿਆ। ਧੂੰਏਂ ਨੇ ਸ਼ਹਿਰ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਵੀ ਖਿੱਤੇ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਹਾਲਾਤ ਸ਼ੁੱਕਰਵਾਰ ਤੱਕ ਬਣੇ ਰਹਿਣਗੇ।

ਮੌਸਮ ਵਿਭਾਗ ਦੇ ਮਾਹਰਾਂ ਦੇ ਅਨੁਸਾਰ ਪਹਾੜਾਂ ਵਿੱਚ ਪੱਛਮੀ ਗੜਬੜੀ ਨੇ ਖੇਤਰ ਵਿੱਚ ਨਮੀ ਦੀ ਮਾਤਰਾ ਨੂੰ ਵਧਾ ਦਿੱਤਾ ਹੈ, ਜਿਸ ਨਾਲ ਹਵਾ ਦਾ ਸੰਚਾਰ ਘਟਿਆ ਹੈ ਅਤੇ ਨਤੀਜੇ ਵਜੋਂ ਸਵੇਰ ਦੀ ਸੰਘਣੀ ਧੁੰਦ ਹੈ। ਖੇਤਰ ਦੀ ਵਿਗੜਦੀ ਹਵਾ ਦੀ ਗੁਣਵੱਤਾ ਸਿਰਫ ਫਸਲਾਂ ਨੂੰ ਸਾੜਨ ਦੇ ਨਤੀਜਾ ਵਜੋਂ ਨਹੀਂ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਹੋਰ ਮਹੱਤਵਪੂਰਨ ਯੋਗਦਾਨ ਪਾਉਣ ਵਾਲਿਆਂ ਵਿੱਚ ਧੂੜ ਅਤੇ ਸ਼ਹਿਰੀ ਪ੍ਰਦੂਸ਼ਣ ਸਰੋਤ ਸ਼ਾਮਲ ਹਨ ਜਿਵੇਂ ਕਿ ਵਾਹਨਾਂ ਦੇ ਤੋਂ ਨਿੱਕਲਦਾ ਧੂਆਂ ਅਤੇ ਉਦਯੋਗਿਕ ਨਿਕਾਸ ਆਦਿ।

Advertisement

ਜਲਵਾਯੂ ਪਰਿਵਰਤਨ ਅਤੇ ਖੇਤੀਬਾੜੀ ਮੌਸਮ ਵਿਭਾਗ ਦੀ ਮੁਖੀ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਸਭ ਤੋਂ ਚਿੰਤਾਜਨਕ ਪਹਿਲੂ ਸ਼ਾਮ ਦੇ ਤਾਪਮਾਨ ਦਾ ਵਧਣਾ ਹੈ। ਇਸ ਵੇਲੇ ਇਸ ਖੇਤਰ ਵਿੱਚ ਰਾਤ ਦਾ ਤਾਪਮਾਨ 18 ਡਿਗਰੀ ਸੈਲਸੀਅਸ ਤੋਂ ਉੱਪਰ ਚੱਲ ਰਿਹਾ ਹੈ ਜਦਕਿ ਨਵੰਬਰ ਦੇ ਦੂਜੇ ਹਫ਼ਤੇ ਆਮ ਤਾਪਮਾਨ 11 ਤੋਂ 12 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿੰਦਾ ਹੈ।

ਕਿੰਗਰਾ ਨੇ ਕਿਹਾ, “ਪੀਏਯੂ ਆਬਜ਼ਰਵੇਟਰੀ ਮਾਨੀਟਰਿੰਗ ਮੌਸਮ 1970 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਇਹ ਵਰਤਾਰਾ ਇੰਨੇ ਸਾਲਾਂ ਵਿੱਚ ਪਹਿਲੀ ਵਾਰ ਦੇਖਿਆ ਗਿਆ ਹੈ।” ਉਨ੍ਹਾਂ ਕਿਹਾ ਕਿ ਅਜੇ ਵੀ ਖੇਤਰ ਵਿੱਚ ਹਵਾ ਦੀ ਰਫ਼ਤਾਰ ਲਗਭਗ 2 ਕਿਲੋਮੀਟਰ ਪ੍ਰਤੀ ਘੰਟਾ ਹੈ। ਅਜਿਹੀਆਂ ਸਥਿਤੀਆਂ ਵਿੱਚ ਪ੍ਰਦੂਸ਼ਨ ਇਕ ਜਗ੍ਹਾ ਫਸ ਜਾਂਦਾ ਹੈ ਅਤੇ ਖੇਤਰ ਵਿੱਚ ਇੱਕ ਜ਼ਹਿਰੀਲੇ ਹਵਾ ਦਾ ਗੁਬਾਰਾ ਬਣਾ ਦਿੰਦਾ ਹੈ।

ਪ੍ਰਿੰਸੀਪਲ ਐਗਰੀਕਲਚਰ ਮੈਟਰੋਲੋਜਿਸਟ ਕੇ.ਕੇ ਗਿੱਲ ਨੇ ਕਿਹਾ ਕਿ ਕਣਕ ਦੇ ਖੇਤਾਂ ਦੀ ਸਿੰਚਾਈ ਵੀ ਧੁੰਦ ਦੇ ਗਠਨ ਵਿੱਚ ਵਾਧਾ ਕਰ ਰਹੀ ਹੈ। “ਇਸ ਵੇਲੇ ਸਵੇਰ ਅਤੇ ਸ਼ਾਮ ਨੂੰ ਧੁੰਦ ਹੈ, ਦਿਨ ਵੇਲੇ ਇਹ ਧੂੰਏਂ ਅਤੇ ਇਸ ਵਿੱਚ ਫਸੇ ਧੂੜ ਦੇ ਕਣਾਂ ਵਿੱਚ ਬਦਲ ਜਾਂਦੇ ਹਨ। ਅਜਿਹੀਆਂ ਸਥਿਤੀਆਂ ਵਿੱਚ, ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਨੁਕਸਾਨਦੇਹ ਪ੍ਰਭਾਵ ਪੈ ਸਕਦਾ ਹੈ ਅਤੇ ਹੋਰ ਪ੍ਰਦੂਸ਼ਣ ਹੋ ਸਕਦਾ ਹੈ।

ਪੰਜਾਬ ਵਿੱਚ ਬੁੱਧਵਾਰ ਨੂੰ 509 ਤਾਜ਼ਾ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜਦੋਂ ਕਿ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਮੰਡੀ ਗੋਬਿੰਦਗੜ੍ਹ (322) ਅਤੇ ਅੰਮ੍ਰਿਤਸਰ (310) ਸਨ।

ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਇੱਕ ਦਿਨ ਵਿੱਚ 91 ਖੇਤਾਂ ਵਿੱਚ ਅੱਗ ਦੇ ਮਾਮਲੇ ਦਰਜ ਕੀਤੇ ਗਏ ਅਤੇ ਦੂਜੇ ਨੰਬਰ ’ਤੇ ਮੋਗਾ ਵਿਚ 88 ਮਾਮਲੇ ਸਾਹਮਣੇ ਆਏ ਹਨ। ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲਿਆਂ ਦੀ ਕੁੱਲ ਗਿਣਤੀ 7,621 ਤੱਕ ਪਹੁੰਚ ਗਈ ਹੈ।

Advertisement
Tags :
Chandigarh AQI