ਮਨੋਹਰ ਵਾਟਿਕਾ ਸਕੂਲ ਵਿੱਚ ‘ਆਰੰਗਮ’ ਸਮਾਗਮ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 18 ਦਸੰਬਰ
ਇੱਥੇ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ ‘ਆਰੰਗਮ’ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਸਮਾਜਸੇਵੀ ਸੀਏ ਸੁਨੀਲ ਸੂਰੀ ਪੁੱਜੇ। ਪ੍ਰਿੰਸੀਪਲ ਸਵਿਤਾ ਕਪੂਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਪੀਐੱਸਐੱਸ ਬੋਰਡ ਦੇ ਮੈਂਬਰ ਨਰੇਸ਼ ਪਾਠਕ ਵੀ ਪੁੱਜੇ। ਸਮਾਗਮ ਵਿੱਚ ਸ਼ਿਰਕਤ ਕਰਨ ਲਈ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ, ਪ੍ਰਿੰਸੀਪਲ ਸਵਿਤਾ ਕਪੂਰ ਅਤੇ ਡੀਨ ਨਿਸ਼ਾ ਜੈਨ ਅਤੇ ਸਟਾਫ਼ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਉਨ੍ਹਾਂ ਦੇ ਮਾਤਾ ਸੁਰਿੰਦਰ ਕੌਰ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਆਮ ਆਦਮੀ ਪਾਰਟੀ ਪ੍ਰਧਾਨ ਜੰਡਿਆਲਾ ਗੁਰੂ, ਸੁਨੈਨਾ ਰੰਧਾਵਾ, ਸੰਤੋਖ ਸਿੰਘ, ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸ ਜੈਨ, ਜਗਦੀਸ਼ਪਾਲ ਸ਼ਰਮਾ, ਐੱਸਐੱਚਓ ਜਸਵਿੰਦਰ ਸਿੰਘ, ਚੌਕੀ ਇੰਚਾਰਜ ਨਰੇਸ਼ ਕੁਮਾਰ, ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਰਪੰਚ ਸਿਕੰਦਰ ਸਿੰਘ ਪਹੁੰਚੇ।