ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰਚਨਾ ਮਕਵਾਨਾ ਆਨਲਾਈਨ ਵਿਧੀ ਰਾਹੀਂ ਪੁਲੀਸ ਜਾਂਚ ਵਿੱਚ ਸ਼ਾਮਲ

07:26 AM Jul 11, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਜੁਲਾਈ
ਇੱਥੇ ਦਰਬਾਰ ਸਾਹਿਬ ਵਿੱਚ ਯੋਗ ਆਸਨ ਕਰਨ ਵਾਲੀ ਗੁਜਰਾਤ ਦੀ ਅਰਚਨਾ ਮਕਵਾਨਾ ਅੱਜ ਆਨਲਾਈਨ ਵਿਧੀ ਰਾਹੀਂ ਪੁਲੀਸ ਜਾਂਚ ਵਿੱਚ ਸ਼ਾਮਲ ਹੋਈ ਅਤੇ ਆਪਣੇ ਬਿਆਨ ਦਰਜ ਕਰਵਾਏ। ਅੰਮ੍ਰਿਤਸਰ ਪੁਲੀਸ ਦੀ ਏਡੀਸੀਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਪੁਲੀਸ ਨੇ ਸੀਆਰਪੀਸੀ ਦੀ ਧਾਰਾ 41 ਤਹਿਤ ਉਸ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਅਰਚਨਾ ਮਕਵਾਨਾ ਨੇ ਵਰਚੁਅਲ ਤੌਰ ’ਤੇ ਇਸ ਜਾਂਚ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਬਿਆਨ ਦਰਜ ਕਰਵਾਏ ਹਨ। ਉਸ ਨੇ ਆਨਲਾਈਨ ਹੀ ਆਪਣੇ ਬਿਆਨ ਭੇਜੇ ਹਨ।

Advertisement

Advertisement