ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਰਚਨਾ ਮਕਵਾਨਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ

08:23 AM Jun 28, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਜੂਨ
ਸ੍ਰੀ ਹਰਿਮੰਦਰ ਸਾਹਿਬ ਵਿੱਚ ਯੋਗ ਆਸਣ ਕਰ ਕੇ ਵਿਵਾਦਾਂ ’ਚ ਘਿਰੀ ਗੁਜਰਾਤ ਦੇ ਵਡੋਦਰਾ ਦੀ ਅਰਚਨਾ ਮਕਵਾਨਾ ਨੇ ਅੱਜ ਸ਼੍ਰੋਮਣੀ ਕਮੇਟੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਿਆ ਗਿਆ ਤਾਂ ਉਹ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਦਰਜ ਕਰਵਾਈ ਗਈ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਇਸ ਮਾਮਲੇ ਵਿੱਚ ਕਾਨੂੰਨ ਆਪਣੀ ਕਾਰਵਾਈ ਕਰੇਗਾ।
ਅੱਜ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਇੱਕ ਨਵੀਂ ਵੀਡੀਓ ਅਪਲੋਡ ਕਰਦਿਆਂ ਅਰਚਨਾ ਮਕਵਾਨਾ ਨੇ ਆਖਿਆ ਕਿ ਉਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗ ਆਸਣ ਕਰ ਕੇ ਕੋਈ ਗਲ਼ਤ ਕੰਮ ਨਹੀਂ ਕੀਤਾ। ਉਸ ਨੇ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਇਸ ਕੇਸ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਉਹ ਆਪਣੇ ਕਾਨੂੰਨੀ ਮਾਹਿਰਾਂ ਦੀ ਮਦਦ ਨਾਲ ਸ਼੍ਰੋਮਣੀ ਕਮੇਟੀ ਖ਼ਿਲਾਫ਼ ਅਦਾਲਤ ਵਿੱਚ ਕਾਰਵਾਈ ਕਰੇਗੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਸ਼ਿਕਾਇਤ ਨੂੰ ਵਾਪਸ ਨਹੀਂ ਲਵੇਗੀ। ਇਸ ਮਾਮਲੇ ਵਿੱਚ ਕਾਨੂੰਨ ਹੁਣ ਆਪਣੀ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਵੀਡੀਓ ਤੋਂ ਅਰਚਨਾ ਦੀ ਮਨਸ਼ਾ ਸਪੱਸ਼ਟ ਤੌਰ ’ਤੇ ਸਾਹਮਣੇ ਆ ਗਈ ਹੈ। ਪਹਿਲਾਂ ਉਹ ਇਸ ਮਾਮਲੇ ਵਿੱਚ ਮੁਆਫ਼ੀ ਮੰਗ ਰਹੀ ਸੀ ਅਤੇ ਹੁਣ ਉਹ ਸ਼੍ਰੋਮਣੀ ਕਮੇਟੀ ਨੂੰ ਚਿਤਾਵਨੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ
ਕੁਤਾਹੀ ਕਰਨ ਵਾਲੇ ਆਪਣੇ ਤਿੰਨ ਕਰਮਚਾਰੀਆਂ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ।

Advertisement

Advertisement
Advertisement