ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਕੀਟੈਕਟ ਭਾਈ ਰਾਮ ਸਿੰਘ ਦਾ ਜਨਮ ਦਿਨ ਮਨਾਇਆ

06:16 AM Aug 03, 2024 IST
ਭਾਈ ਰਾਮ ਸਿੰਘ ਦੀ ਯਾਦ ’ਚ ਬੂਟਾ ਲਾਉਂਦੇ ਹੋਏ ਵਿਰਾਸਤੀ ਮੰਚ ਦੇ ਅਹੁਦੇਦਾਰ।

ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਟਾਲਾ, 2 ਅਗਸਤ
ਵਿਰਾਸਤੀ ਮੰਚ ਬਟਾਲਾ ਵੱਲੋਂ ਲੰਘੀ ਸ਼ਾਮ ਵਿਸ਼ਵ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਦਾ 166ਵਾਂ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਰਸੂਲਪੁਰ ਵਿਖੇ ਮਨਾਇਆ ਗਿਆ। ਇਸ ਸਬੰਧੀ ਪਿੰਡ ਰਸੂਲਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਰਾਸਤੀ ਮੰਚ ਬਟਾਲਾ ਦੇ ਸਰਪ੍ਰਸਤ ਐਡਵੋਕੇਟ ਐੱਚਐੱਸ ਮਾਂਗਟ ਨੇ ਕਿਹਾ ਕਿ ਭਾਈ ਰਾਮ ਸਿੰਘ ਸਾਡੇ ਇਲਾਕੇ ਅਤੇ ਦੇਸ਼ ਦਾ ਮਾਣ ਹਨ ਜਿਨ੍ਹਾਂ ਨੇ ਆਪਣੀ ਕਲਾ ਨਾਲ ਪੂਰੀ ਦੁਨੀਆਂ ਵਿੱਚ ਆਪਣਾ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਅੰਮ੍ਰਿਤਸਰ ਸਣੇ ਦੁਨੀਆਂ ਦੀਆਂ ਕਈ ਹੋਰ ਪ੍ਰਸਿੱਧ ਇਮਾਰਤਾਂ ਦੇ ਨਕਸ਼ੇ ਭਾਈ ਰਾਮ ਸਿੰਘ ਨੇ ਤਿਆਰ ਕੀਤੇ ਸਨ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਪਿੰਡ ਰਸੂਲਪੁਰ ਵਿੱਚ ਭਾਈ ਰਾਮ ਸਿੰਘ ਦੀ ਯਾਦਗਾਰ ਬਣਾਉਣ ਦੀ ਮੰਗ ਕੀਤੀ। ਮੰਚ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਭਾਈ ਰਾਮ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵਿਰਾਸਤੀ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਪ੍ਰੋ. ਜਸਬੀਰ ਸਿੰਘ, ਸੁਖਦੇਵ ਸਿੰਘ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਕੁਲਵਿੰਦਰ ਸਿੰਘ ਜੱਸਲ ਨੇ ਭਾਈ ਰਾਮ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਉਹ ਹਸਤੀ ਹਨ, ਜਿਨ੍ਹਾਂ ਦੀ ਕਲਾ ਦਾ ਲੋਹਾ ਕੁੱਲ ਦੁਨੀਆਂ ਮੰਨਦੀ ਹੈ। ਸਟੇਜ ਸੰਚਾਲਨ ਬਲਵਿੰਦਰ ਸਿੰਘ ਪੰਜਗਰਾਈਆਂ ਨੇ ਕੀਤਾ। ਇਸ ਮੌਕੇ ਵਿਰਾਸਤੀ ਮੰਚ ਦੀ ਟੀਮ ਵੱਲੋਂ ਪਿੰਡ ਰਸੂਲਪੁਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਭਾਈ ਰਾਮ ਸਿੰਘ ਦੀ ਯਾਦ ਵਿੱਚ ਪੌਦੇ ਵੀ ਲਗਾਏ।

Advertisement

Advertisement
Advertisement