ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ’ਚ ਬਿੱਲ ਦੀ ਅਦਾਇਗੀ ਨੂੰ ਲੈ ਕੇ ਝਗੜਾ

06:03 AM Aug 03, 2024 IST
ਕਾਊਂਟਰ ਦਾ ਟੁੱਟਿਆ ਹੋਇਆ ਸ਼ੀਸ਼ਾ ਦਿਖਾਉਂਦਾ ਹੋਇਆ ਨਰਿੰਦਰ ਗੁਪਤਾ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 2 ਅਗਸਤ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਟੀਨ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੰਟੀਨ ਵਿੱਚ ਖਾਣ-ਪੀਣ ਆਏ ਕੁਝ ਵਿਅਕਤੀਆਂ ਨੇ ਅਚਾਨਕ ਕੰਟੀਨ ਵਿੱਚ ਪਈਆਂ ਕੁਰਸੀਆਂ ਨੂੰ ਚੁੱਕ-ਚੁੱਕ ਕੇ ਸ਼ੀਸ਼ੇ ਵਾਲੇ ਕਾਊਂਟਰਾਂ ’ਤੇ ਮਾਰਨਾ ਸ਼ੁਰੂ ਕਰ ਦਿੱਤਾ। ਇਸ ਘਟਨਾ ਵਿੱਚ ਕਾਊਂਟਰ ’ਚ ਲੱਗੇ ਸ਼ੀਸ਼ੇ ਚਕਨਾਚੂਰ ਹੋ ਗਏ। ਕੰਟੀਨ ਦੇ ਮਾਲਕ ਨਰਿੰਦਰ ਗੁਪਤਾ ਨੇ ਦੱਸਿਆ ਕਿ ਦੁਪਹਿਰ ਬਾਅਦ ਤਿੰਨ ਵਿਅਕਤੀ ਕੰਟੀਨ ਵਿੱਚ ਆਏ ਅਤੇ ਉਨ੍ਹਾਂ ਨੇ ਚਾਹ ਪੀਣ ਦੀ ਮੰਗ ਕੀਤੀ। ਉਹ ਚਾਹ ਪੀਣ ਮਗਰੋਂ ਜਿਉਂ ਹੀ ਬਿੱਲ ਅਦਾ ਕਰਨ ਲੱਗੇ ਤਾਂ ਪੈਸਿਆਂ ਦੇ ਲੈਣ-ਦੇਣ ਦੌਰਾਨ ਕੁਝ ਤੂੰ-ਤੂੰ ਮੈਂ-ਮੈਂ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਭੰਨ-ਤੋੜ ਸ਼ੁਰੂ ਕਰ ਦਿੱਤੀ। ਇਸ ਹਮਲੇ ਵਿੱਚ 70 ਸਾਲਾ ਬਖਸ਼ੀਸ਼ ਰਾਮ ਸਮੇਤ ਦੋ ਕਰਮਚਾਰੀ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਮਗਰੋਂ ਪੁਲੀਸ ਘਟਨਾ ਸਥਾਨ ’ਤੇ ਪੁੱਜ ਗਈ ਅਤੇ ਸੀਸੀਟੀਵੀ ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ।

Advertisement

Advertisement