ਹਥਿਆਰਬੰਦ ਹਮਲਾਵਰਾਂ ਨੇ ਢਾਬਾ ਮਾਲਕ ਜ਼ਖ਼ਮੀ ਕੀਤਾ
05:59 AM Jan 15, 2025 IST
Advertisement
ਪੱਤਰ ਪ੍ਰੇਰਕ
ਮੋਰਿੰਡਾ, 14 ਜਨਵਰੀ
ਇੱਥੋਂ ਦੇ ਮਹਾਰਾਣਾ ਪ੍ਰਤਾਪ ਚੌਕ ਵਿੱਚ ਸਥਿਤ ਇੱਥ ਢਾਬੇ ਦੇ ਮਾਲਕ ਨੂੰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਇਸ ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮਾਮੇ ਦਾ ਢਾਬਾ ਦੇ ਮਾਲਕ ਲੱਖੀ ਸ਼ਾਹ ਦੇ ਸਿਰ ਵਿੱਚ ਡੂੰਘਾ ਜ਼ਖ਼ਮ ਹੋ ਗਿਆ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ 10 ਟਾਂਕੇ ਲਗਾਏ ਗਏ। ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਫੇਜ-6 ਮੁਹਾਲੀ ਭੇਜਿਆ ਗਿਆ ਜਿੱਥੋਂ ਅੱਗੇ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ। ਇਸ ਸਬੰਧੀ ਐੱਸਐੱਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
Advertisement
Advertisement
Advertisement