ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਮਡ ਫੋਰਸਿਜ਼ ਇੰਸਟੀਚਿਊਟ: ਦਾਖਲਾ ਪ੍ਰੀਖਿਆ ਵਿੱਚ ਤਿੰਨ ਹਜ਼ਾਰ ਵਿਦਿਆਰਥੀ ਬੈਠੇ

08:34 AM Jan 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜਨਵਰੀ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸਏਐੱਸ ਨਗਰ (ਮੁਹਾਲੀ) ਵਿੱਚ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ ਚੌਹਾਨ, ਵੀਐੱਸਐੱਮ (ਸੇਵਾਮੁਕਤ) ਨੇ ਅੱਜ ਮੁਹਾਲੀ ਵਿੱਚ ਦੋ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1, ਮੁਹਾਲੀ ਅਤੇ ਬੀਐੱਸਐੱਚ ਆਰੀਆ ਹਾਈ ਸਕੂਲ, ਮੁਹਾਲੀ, ਡੀਏਵੀ ਪਬਲਿਕ ਸਕੂਲ ਪੀਏਪੀ, ਜਲੰਧਰ ਅਤੇ ਆਰਬੀ ਡੀਏਵੀ ਪਬਲਿਕ ਸਕੂਲ, ਬਠਿੰਡਾ ਵਿੱਚ ਚਾਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ, ਜਿਨ੍ਹਾਂ ’ਚੋਂ 48 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

Advertisement

Advertisement