For the best experience, open
https://m.punjabitribuneonline.com
on your mobile browser.
Advertisement

Canada ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ

10:51 AM Apr 06, 2025 IST
canada ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ  ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ
ਕੈਨੇਡੀਅਨ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦੇ ਦਾਖ਼ਲ ਹੋਣ ਮਗਰੋਂ ਪੁਲੀਸ ਵਲੋਂ ਕੀਤੀ ਗਈ ਘੇਰਾਬੰਦੀ।
Advertisement

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 6 ਅਪਰੈਲ
Armed suspect enters Canadian Parliament ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲੀਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ ਦੇ ਮੈਂਬਰਾਂ ਨੇ ਕਮਰਿਆਂ ’ਚ ਲੁਕ ਕੇ ਜਾਨ ਬਚਾਈ। ਪੁਲੀਸ ਨੇ ਕਿਹਾ ਕਿ ਇਸ ਪੂਰੀ ਘਟਨਾ ਬਾਰੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਸੱਦ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ।

Advertisement

ਜਾਣਕਾਰੀ ਅਨੁਸਾਰ ਹਥਿਆਰਬੰਦ ਵਿਅਕਤੀ ਦੁਪਹਿਰ ਪੌਣੇ ਤਿੰਨ ਵਜੇ ਦੇ ਕਰੀਬ ਸੰਸਦ ਦੇ ਈ ਬਲਾਕ ਵਿਚ ਦਾਖ਼ਲ ਹੋਇਆ। ਸੰਸਦੀ ਅਮਲੇ ਦੇ ਮੈਂਬਰ ਜਾਨ ਬਚਾਉਣ ਲਈ ਨਾਲ ਲੱਗਦੇ ਕਮਰਿਆਂ ਵਿੱਚ ਲੁਕ ਗਏ ਤੇ ਅੰਦਰੋਂ ਤਾਲੇ ਲਾ ਲਏ। ਉਧਰ ਪਾਰਲੀਮੈਂਟ ਪ੍ਰੋਟੈਕਟਿਵ ਸੇਵਾ ਦਲ ਨੂੰ ਹਫੜਾ ਦਫੜੀ ਪੈ ਗਈ ਤੇ ਇਸ ਦੌਰਾਨ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।

Advertisement
Advertisement

ਓਟਵਾ ਵਿਚ ਕੈਨੇਡੀਅਨ ਸੰਸਦ ਦੀ ਘੇਰਾਬੰਦੀ ਮਗਰੋਂ ਤਾਇਨਾਤ ਸੁਰੱਖਿਆ ਕਰਮੀ। ਫੋਟੋ: ਰਾਇਟਰਜ਼

ਅੰਦਰ ਫਸੇ ਲੋਕਾਂ ਨੂੰ ਹੋਰ ਦਰਵਾਜ਼ਿਆਂ ਰਾਹੀਂ ਬਾਹਰ ਕੱਢ ਕੇ ਇਮਾਰਤ ਖਾਲੀ ਕਰਵਾਈ ਗਈ। ਪੁਲੀਸ ਨੇ ਪਾਰਲੀਮੈਂਟ ਹਿੱਲ (ਸੰਸਦੀ ਭਵਨ) ਦੁਆਲੇ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਤੇ ਪਾਰਲੀਮੈਂਟ ਦੀ ਘੇਰਾਬੰਦੀ ਕਰ ਦਿੱਤੀ। ਪੁਲੀਸ ਨੇ ਹਥਿਆਰਬੰਦ ਮਸ਼ਕੂਕ ਨੂੰ ਬਾਹਰ ਆਉਣ ਲਈ ਕਈ ਚੇਤਾਵਨੀਆਂ ਵੀ ਦਿੱਤੀਆਂ। ਦੱਸ ਦੇਈਏ ਕਿ ਸੰਸਦ ਭਵਨ ਦੇ ਈ-ਬਲਾਕ ਵਿੱਚ ਸੈਨੇਟਰਾਂ ਤੇ ਉਨ੍ਹਾਂ ਦੇ ਸਹਾਇਕ ਅਮਲੇ ਦੇ ਦਫ਼ਤਰ ਹਨ। ਪੁਲੀਸ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਰਿਬੋਟ ਦੀ ਮਦਦ ਨਾਲ ਹਥਿਆਰਬੰਦ ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਹੈ।

Advertisement
Tags :
Author Image

Advertisement