For the best experience, open
https://m.punjabitribuneonline.com
on your mobile browser.
Advertisement

ਅਸਲਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਹਦਾਇਤ

07:46 AM May 06, 2024 IST
ਅਸਲਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਹਦਾਇਤ
Advertisement

ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਪਰਮਵੀਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ’ਚ ਸਾਰੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਨਾਲ ਲੈ ਕੇ ਚੱਲਣ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਸਲਾਧਾਰਕਾਂ ਵੱਲੋਂ ਅਜੇ ਤੱਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਇਆ ਗਿਆ, ਉਹ ਆਪਣਾ ਅਸਲਾ ਤੁਰੰਤ ਨੇੜੇ ਦੇ ਪੁਲੀਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਅਸਲਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜ਼ਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×