ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਥਿਆਰ ਤਸਕਰ ਗਰੋਹ ਦਾ ਪਰਦਾਫਾਸ਼

07:51 AM Jul 16, 2024 IST
ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 15 ਜੁਲਾਈ
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਦੀ ਪੁਲੀਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਅੱਧੀ ਦਰਜਨ ਪਿਸਤੌਲਾਂ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਹ ਵਿਦੇਸ਼ੀ ਮੂਲ ਦੇ ਗੈਂਗਸਟਰ ਲਖਬੀਰ ਉਰਫ਼ ਲੰਡਾ ਗਰੋਹ ਦੇ ਮੈਂਬਰ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਮਿਤਪਾਲ ਸਿੰਘ ਵਾਸੀ ਪਿੰਡ ਠੱਠੀਆਂ ਤਰਨ ਤਾਰਨ ਅਤੇ ਤਰਨ ਤਾਰਨ ਦੇ ਪਿੰਡ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਮਗਰੋਂ ਐੱਸਐੱਸਓਸੀ ਅੰਮ੍ਰਿਤਸਰ ਦੀ ਟੀਮ ਨੇ ਅਪਰੇਸ਼ਨ ਚਲਾਇਆ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੇੜਿਓਂ ਕਾਬੂ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ .32 ਬੋਰ ਦੇ 6 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸਿੱਧੇ ਤੌਰ ’ਤੇ ਮੱਧ ਪ੍ਰਦੇਸ਼ ਸਥਿਤ ਗੈਰਕਾਨੂੰਨੀ ਹਥਿਆਰਾਂ ਦੇ ਡੀਲਰ ਦੇ ਸੰਪਰਕ ਵਿੱਚ ਸਨ। ਲਗਪੱਗ 15 ਦਿਨ ਪਹਿਲਾਂ ਇਹ ਮੁਲਜ਼ਮ ਹਥਿਆਰਾਂ ਦੀ ਖੇਪ ਲੈਣ ਲਈ ਬੱਸ ਰਾਹੀਂ ਐੱਮਪੀ ਗਏ ਸਨ। ਬਾਕੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨੱਥ ਪਾਉਣ ਵਾਸਤੇ ਜਾਂਚ ਜਾਰੀ ਹੈ। ਐੱਸਐੱਸਓਸੀ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਅਪਰਾਧਿਕ ਅਨਸਰਾਂ ਨੂੰ ਅੱਗੇ ਵੇਚਣ ਲਈ ਖ਼ਰੀਦੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਮਹੀਨਾ ਪਹਿਲਾਂ ਹਰੀਕੇ ਇਲਾਕੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ .32 ਬੋਰ ਦੇ ਦੋ ਪਿਸਤੌਲ ਵੇਚਣ ਦੀ ਗੱਲ ਕਬੂਲੀ ਹੈ। ਇਸ ਸਬੰਧੀ ਪੁਲੀਸ ਥਾਣਾ ਐੱਸਐੱਸਓਸੀ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement