ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
08:59 AM Oct 09, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 8 ਅਕਤੂਬਰ
ਦਿਹਾਤੀ ਪੁਲੀਸ ਨੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ, ਇਸਦੇ ਮੁਖੀ ਨੂੰ ਗ੍ਰਿਫਤਾਰ ਕਰਕੇ ਪੰਜ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਉਰਫ ਜੀਓਨਾ ਵਾਸੀ ਪਿੰਡ ਮੰਡਿਆਲਾ ਥਾਣਾ ਲੋਹੀਆਂ ਵਜੋਂ ਹੋਈ ਹੈ। ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀਆਈਏ ਸਟਾਫ਼ ਨੇ ਮੁਖਬਰ ਤੋਂ ਮਿਲੀ ਸੂਚਨਾ ਅਨੁਸਾਰ ਸੁਨੀਲ ਕੁਮਾਰ ਦੇ ਅੱਡਾ ਨਿੱਝਰਾਂ ਵਿੱਚ ਛਾਪਾ ਮਾਰ ਕੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਮੁਲਜ਼ਮ ਕੋਲੋਂ ਇੱਕ .32 ਬੋਰ ਦਾ ਪਿਸਤੌਲ ਇੱਕ ਮੈਗਜ਼ੀਨ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਹੋਏ, ਜਦਕਿ ਉਸਦੇ ਕਿੱਟ ਬੈਗ ਵਿੱਚੋਂ ਤਿੰਨ ਹੋਰ ਪਿਸਤੌਲ ਅਤੇ ਛੇ ਜ਼ਿੰਦਾ ਰੌਂਦ ਬਰਾਮਦ ਹੋਏ। ਪੁਲੀਸ ਨੇ ਕੁੱਲ ਮਿਲਾ ਕੇ ਪੰਜ ਪਿਸਤੌਲ ਅਤੇ ਅੱਠ ਰੌਂਦ ਬਰਾਮਦ ਕੀਤੇ ਹਨ।
Advertisement
Advertisement
Advertisement