ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਮਸਟਰੌਂਗ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ: ਮਾਇਆਵਤੀ

07:49 AM Jul 08, 2024 IST
ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਪਾਰਟੀ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ ਆਰਮਸਟਰੌਂਗ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਚੇਨੱਈ, 7 ਜੁਲਾਈ
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਅੱਜ ਦੋਸ਼ ਲਾਇਆ ਹੈ ਕਿ ਪਾਰਟੀ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ ਆਰਮਸਟਰੌਂਗ ਦੀ ਹੱਤਿਆ ਦੇ ਮਾਮਲੇ ਵਿੱਚ ਹੁਣ ਤੱਕ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਅਸਲ ਦੋੋਸ਼ੀ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਉਨ੍ਹਾਂ ਮੁੱਖ ਮੰਤਰੀ ਐੱਮਕੇ ਸਟਾਲਿਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਨੂੰ ਸੌਂਪੀ ਜਾਵੇ ਤਾਂ ਜੋ ਪੀੜਤਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸ਼ਹਿਰ ਦੇ ਪੇਰੰਬੂਰ ਇਲਾਕੇ ’ਚ ਸਥਿਤ ਇਕ ਨਿੱਜੀ ਸਕੂਲ ਵਿੱਚ 52 ਸਾਲਾ ਆਗੂ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾ ਅਰਪਿਤ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਜਿਸ ਤਰੀਕੇ ਨਾਲ ਹਮਲਾਵਰਾਂ ਦੇ ਇਕ ਸਮੂਹ ਵੱਲੋਂ ਬਸਪਾ ਆਗੂ ਦਾ ਕਤਲ ਕੀਤਾ ਗਿਆ, ਇਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਟਾਲਿਨ ਨੂੰ ਨਿਆਂ ਯਕੀਨੀ ਬਣਾਉਣ ਵਾਸਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣੀ ਚਾਹੀਦੀ ਹੈ। -ਪੀਟੀਆਈ

Advertisement

ਹਾਈ ਕੋਰਟ ਨੇ ਆਰਮਸਟਰੌਂਗ ਨੂੰ ਤਿਰੂਵੱਲੂਰ ’ਚ ਦਫਨਾਉਣ ਦੀ ਇਜਾਜ਼ਤ ਦਿੱਤੀ

ਚੇਨੱਈ: ਮਦਰਾਸ ਹਾਈ ਕੋਰਟ ਨੇ ਬਸਪਾ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ ਆਰਮਸਟਰੌਂਗ ਦੀ ਪਤਨੀ ਦੀ ਇਕ ਅਰਜ਼ੀ ’ਤੇ ਸੁਣਵਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਅਦਾਲਤ ਲਗਾਈ। ਆਰਮਸਟਰੌਂਗ ਦੀ ਪਤਨੀ ਦੀ ਮੰਗ ਸੀ ਕਿ ਬਸਪਾ ਆਗੂ ਦੀ ਮ੍ਰਿਤਕ ਦੇਹ ਨੂੰ ਇੱਥੇ ਪਾਰਟੀ ਦਫ਼ਤਰ ਵਿੱਚ ਹੀ ਦਫ਼ਨਾਇਆ ਜਾਵੇ। ਇਸ ’ਤੇ ਹਾਈ ਕੋਰਟ ਨੇ ਗੁਆਂਢੀ ਜ਼ਿਲ੍ਹੇ ਤਿਰੂਵੱਲੂਰ ਵਿੱਚ ਬਸਪਾ ਆਗੂ ਦੀ ਮ੍ਰਿਤਕ ਦੇਹ ਦਫ਼ਨਾਉਣ ਦੀ ਇਜਾਜ਼ਤ ਦੇ ਦਿੱਤੀ। ਸਰਕਾਰ ਨੇ ਇਸ ਅਰਜ਼ੀ ਦਾ ਇਹ ਕਹਿ ਕੇ ਵਿਰੋਧ ਕੀਤਾ ਕਿ ਪਾਰਟੀ ਦਫ਼ਤਰ ਰਿਹਾਇਸ਼ੀ ਇਲਾਕੇ ਵਿੱਚ ਹੈ। -ਪੀਟੀਆਈ

Advertisement
Advertisement