Army busts terror hideout: ਫੌਜ ਨੇ ਰਿਆਸੀ ਵਿੱਚ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ
11:11 PM Dec 11, 2024 IST
ਜੰਮੂ, 11 ਦਸੰਬਰ
ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਫੌਜ ਨੇ ਅੱਜ ਇਕ ਵੱਡੇ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਨੇ ਮਾਹੋਰ ਦੇ ਜੰਗਲੀ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।
ਅਧਿਕਾਰੀਆਂ ਮੁਤਾਬਕ, ਟਿਕਾਣੇ ਤੋਂ ਬਰਾਮਦ ਸਮੱਗਰੀ ਵਿੱਚ ਇਕ ਏਕੇ ਰਾਈਫਲ, 400 ਤੋਂ ਵੱਧ ਕਾਰਤੂਸਾਂ ਦੇ ਨਾਲ ਤਿੰਨ ਮੈਗਜ਼ੀਨ, ਦੋ ਪਿਸਤੌਲਾਂ, 14 ਕਾਰਤੂਸਾਂ ਦੇ ਨਾਲ ਦੋ ਮੈਗਜ਼ੀਨ ਤੇ ਚਾਰ ਹੱਥਗੋਲੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਵਿਸਥਾਰ ਵਿੱਚ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। -ਪੀਟੀਆਈ
Advertisement
Advertisement