ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੌਜ ਮੁਖੀ ਦਿਵੇਦੀ ਜੰਮੂ ਪੁੱਜੇ

11:19 AM Jul 20, 2024 IST
Representational

ਨਵੀਂ ਦਿੱਲੀ, 20 ਜੁਲਾਈ

Advertisement

ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਸੁਰੱਖਿਆ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਜੰਮੂ ਪਹੁੰਚ ਗਏ ਹਨ। ਉਨ੍ਹਾਂ ਵੱਲੋਂ ਸੁਰੱਖਿਆ ਦਸਤਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਜਨਰਲ ਦਿਵੇਦੀ ਦਾ ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਅਤਿਵਾਦੀਆਂ ਨਾਲ ਮੁਕਾਬਲੇ ’ਚ ਇਕ ਕੈਪਟਨ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਸਨ। ਫੌਜ ਮੁਖੀ ਦਾ ਇਹ ਜੰਮੂ ਕਸ਼ਮੀਰ ਦਾ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਨ੍ਹਾਂ 3 ਜੁਲਾਈ ਨੂੰ ਪੁਣਛ-ਰਾਜੌਰੀ ਸੈਕਟਰ ਦਾ ਦੌਰਾ ਕਰਕੇ ਕੰਟਰੋਲ ਰੇਖਾ ’ਤੇ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ ਸੀ। ਕੇਂਦਰ ਸਰਕਾਰ ਨੇ ਪਾਕਿਤਸਾਨ ਤੋਂ ਘੁਸਪੈਠ ਕਰਕੇ ਆਏ 50-55 ਦਹਿਸ਼ਤਗਰਦਾਂ ਦੀ ਭਾਲ ਲਈ 500 ਪੈਰਾ ਸਪੈਸ਼ਲ ਫੋਰਸਿਜ਼ ਕਮਾਂਡੋ ਤਾਇਨਾਤ ਕੀਤੇ ਹਨ। ਪਾਕਿਸਤਾਨ ਦੀ ਲੁਕਵੀਂ ਜੰਗ ਦੇ ਟਾਕਰੇ ਲਈ ਜੰਮੂ ਕਸ਼ਮੀਰ ’ਚ ਕਰੀਬ 3500 ਤੋੋਂ 4000 ਜਵਾਨਾਂ ਵਾਲੀ ਇਕ ਬ੍ਰਿਗੇਡ ਪਹਿਲਾਂ ਹੀ ਤਾਇਨਾਤ ਕੀਤੀ ਜਾ ਚੁੱਕੀ ਹੈ। -ਏਐੱਨਆਈ

Advertisement
Advertisement
Advertisement