For the best experience, open
https://m.punjabitribuneonline.com
on your mobile browser.
Advertisement

ਕਾਰ ਤੇ ਬੱਸ ਦੀ ਟੱਕਰ ’ਚ ਫੌਜੀ ਜਵਾਨ ਦੀ ਮੌਤ

06:56 AM Apr 23, 2024 IST
ਕਾਰ ਤੇ ਬੱਸ ਦੀ ਟੱਕਰ ’ਚ ਫੌਜੀ ਜਵਾਨ ਦੀ ਮੌਤ
ਸੜਕ ਹਾਦਸੇ ਵਿੱਚ ਨੁਕਸਾਨੀ ਕਾਰ
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 22 ਅਪਰੈਲ
ਪਟਿਆਲਾ ਰਾਜ ਮਾਰਗ ’ਤੇ ਘੱਗਾ ਨੇੜੇ ਨਿਰੰਕਾਰੀ ਸਤਿਸੰਗ ਕੋਲ ਬੱਸ ਤੇ ਮਾਰੂਤੀ ਕਾਰ ਦੀ ਆਹਮੋ ਸਾਹਮਣੇ ਹੋਈ ਟੱਕਰ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ ਹੈ ਜਦੋਂ ਕਿ ਉਸ ਦੀ ਮੰਗੇਤਰ ਗੰਭੀਰ ਜ਼ਖ਼ਮੀ ਹੋ ਗਈ ਹੈ। ਉਸ ਨੂੰ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਫੌਜੀ ਪ੍ਰਦੀਪ ਸਿੰਘ (24) ਸਾਲ ਵਾਸੀ ਪਿੰਡ ਕਪਿਆਲ ਜ਼ਿਲ੍ਹਾ ਸੰਗਰੂਰ ਅਤੇ ਉਸ ਦੀ ਮੰਗੇਤਰ ਪੂਜਾ ਰਾਣੀ ਵਾਸੀ ਸ਼ੁਤਰਾਣਾ ਜਦੋਂ ਆਪਣੀ ਮਾਰੂਤੀ ਕਾਰ ’ਤੇ ਪਟਿਆਲਾ ਤੋਂ ਪਾਤੜਾਂ ਵੱਲ ਜਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਗੱਡੀ ਪੀਆਰਟੀਸੀ ਦੀ ਬੱਸ ਨਾਲ ਟਕਰਾ ਗਈ। ਕਾਰ ਚਾਲਕ ਫੌਜੀ ਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਪੂਜਾ ਰਾਣੀ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਘੱਗਾ ਦੇ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਹੈ ਕਿ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×