ਥਲ ਸੈਨਾ ਪੈਨਸ਼ਨ ਵਿਵਾਦ: ਸੇਵਾਮੁਕਤ ਮੁਲਾਜ਼ਮਾਂ ਨੂੰ ਅਦਾਲਤ ’ਚ ਘੜੀਸਣ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਦੀ ਖਿਚਾਈ
06:10 AM Jan 31, 2025 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਅਦਾਲਤ ਵਿੱਚ ‘ਘੜੀਸਣ’ ਲਈ ਅੱਜ ਕੇਂਦਰ ਦੀ ਤਿੱਖੀ ਆਲੋਚਨਾ ਕੀਤੀ ਅਤੇ ਇਸ ਮੁੱਦੇ ’ਤੇ ਇਕ ਨੀਤੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਅਭੈ ਐੱਸ ਓਕਾ ਤੇ ਜਸਟਿਸ ਉੱਜਵਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਹਥਿਆਰਬੰਦ ਬਲਾਂ ਦੇ ਹਰੇਕ ਮੈਂਬਰ ਨੂੰ ਸਿਖ਼ਰਲੀ ਅਦਾਲਤ ਵਿੱਚ ਘੜੀਸਣ ਦੀ ਲੋੜ ਨਹੀਂ ਸੀ ਅਤੇ ਕੇਂਦਰ ਨੂੰ ਅਪੀਲਾਂ ਦਾਇਰ ਕਰਨ ’ਚ ਸੰਜਮ ਵਰਤਣਾ ਚਾਹੀਦਾ ਹੈ। ਬੈਂਚ ਨੇ ਕਿਹਾ, ‘‘ਕੇਂਦਰ ਨੂੰ ਇਕ ਨੀਤੀ ਬਣਾਉਣੀ ਚਾਹੀਦੀ ਹੈ। ਹਥਿਆਰਬੰਦ ਬਲਾਂ ਦੇ ਮੈਂਬਰਾਂ ਨੂੰ ਸੁਪਰੀਮ ਕੋਰਟ ’ਚ ਆਉਣ ਲਈ ਮਜਬੂਰ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਕੁਝ ਸੋਚਣਾ ਚਾਹੀਦਾ ਸੀ।’’ -ਪੀਟੀਆਈ
Advertisement
Advertisement