ਜੰਮੂ ਕਸ਼ਮੀਰ: ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ; ਚਾਰ ਫੌਜੀ ਹਲਾਕ, ਇੱਕ ਜ਼ਖ਼ਮੀ
03:52 PM Jan 04, 2025 IST
ਸ੍ਰੀਨਗਰ, 4 ਜਨਵਰੀ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਚਾਰ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਵਿਚ ਐੱਸਕੇ ਪਾਇਨ ਨੇੜੇ ਫ਼ੌਜੀ ਵਾਹਨ ਸੜਕ ਤੋਂ ਤਿਲਕ ਕੇ ਖੱਡ ਵਿਚ ਜਾ ਡਿੱਗਾ।
Advertisement
Advertisement
ਹਾਦਸੇ ਵਿਚ ਦੋ ਫੌਜੀਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਜਣਿਆਂ ਨੂੰ ਜ਼ਖ਼ਮੀ ਹਾਲਤ ਵਿਚ ਜ਼ਿਲ੍ਹਾ ਹਸਪਤਾਲ ਭਰਤੀ ਕੀਤਾ ਗਿਆ ਸੀ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਮਸਰਤ ਇਕਬਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋ ਫੌਜੀਆਂ ਨੂੰ ਜਦੋਂ ਲਿਆਂਦਾ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਬਾਕੀ ਤਿੰਨ ਫੌਜੀਆਂ ਨੂੰ ਮੁੱਢਲੇ ਇਲਾਜ ਮਗਰੋਂ ਸ੍ਰੀਨਗਰ ਰੈਫ਼ਰ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਦੋ ਫੌਜੀਆਂ ਨੇ ਮਗਰੋਂ ਇਲਾਜ ਦੌਰਾਨ ਦਮ ਤੋੜ ਦਿੱਤਾ। -ਪੀਟੀਆਈ
Advertisement