ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿੰਦੀ ਕਵਿਤਾ ਮੁਕਾਬਲੇ ਵਿੱਚੋਂ ਅਰਨਵ ਮੋਹਰੀ

07:58 AM Oct 22, 2024 IST
ਵਿਦਿਆਰਥੀ ਅਰਨਵ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਹੋਰ।- ਫੋਟੋ: ਬਸਰਾ

ਲੁਧਿਆਣਾ: ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀ ਅਰਨਵ ਵਸ਼ਿਸ਼ਟ ਨੇ ਲੁਧਿਆਣਾ ਸਹੋਦਿਆ ਸਕੂਲ ਹਿੰਦੀ ਕਵਿਤਾ ਪੜ੍ਹਨ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂ ਉੱਚਾ ਕੀਤਾ ਹੈ। ਇਸ ਮੁਕਾਬਲੇ ਵਿੱਚ ਸੀਬੀਐੱਸਈ ਨਾਲ ਸਬੰਧਤ ਵੱਖ-ਵੱਖ ਸਕੂਲਾਂ ਦੀਆਂ 30 ਟੀਮਾਂ ਨੇ ਭਾਗ ਲਿਆ ਸੀ। ਇਹ ਮੁਕਾਬਲਾ ਪਹਿਲੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਹੋਇਆ। ਸਕੂਲ ਦੇ ਵਿਦਿਆਰਥੀ ਅਰਨਵ ਵਸ਼ਿਸ਼ਟ ਨੇ ਆਪਣੀ ਕਵਿਤਾ ‘ਉਤਸਵ ਅਤੇ ਤਿਉਹਾਰ’ ਦੀ ਧਮਾਕੇਦਾਰ ਪੇਸ਼ਕਾਰੀ ਕਰਦਿਆਂ ਪਹਿਲਾ ਇਨਾਮ ਹਾਸਲ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਅਰਨਵ ਨੂੰ ਉਸ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਉਕਤ ਵਿਦਿਆਰਥੀ ਦੀ ਸ਼ਲਾਘਾ ਕਰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement