ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਵਾਰਾ ਹਵਾਈ ਅੱਡਾ ਪ੍ਰਾਜੈਕਟ ਦੀ ਸਮੀਖਿਆ ਲਈ ਅਰੋੜਾ ਵੱਲੋਂ ਡੀਸੀ ਨਾਲ ਮੁਲਾਕਾਤ

08:03 AM Jul 05, 2024 IST

ਗਗਨਦੀਪ ਅਰੋੜਾ
ਲੁਧਿਆਣਾ, 4 ਜੁਲਾਈ
ਹਲਵਾਰਾ ਵਿੱਚ ਬਣ ਰਹੇ ਹਵਾਈ ਅੱਡੇ ’ਤੇ ਐੱਨਐੱਚਏਆਈ ਦੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਡੀਸੀ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਸ਼ਾਸਨ ਤੇ ਐਨਐਚਏਆਈ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐੱਮ.ਪੀ. ਲੈਡ ਫੰਡਾਂ ਵਿੱਚੋਂ 2 ਕਰੋੜ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਜਿਸ ਤਹਿਤ ਇੱਕ ਕਰੋੜ ਰੁਪਏ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਹੋਰ 1 ਕਰੋੜ ਰੁਪਏ ਨਾਲ ਨਵੇਂ ਮੈਡੀਕਲ ਉਪਕਰਨਾਂ ਦੀ ਖਰੀਦ ਕੀਤੀ ਜਾਵੇਗੀ। ਇੱਕ ਕਰੋੜ ਰੁਪਏ ਦੀ ਰਾਸ਼ੀ ਅੱਜ ਦੀ ਮੀਟਿੰਗ ਤੋਂ ਬਾਅਦ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਜਾਰੀ ਕੀਤੀ ਗਈ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਬੁਨਿਆਦੀ ਢਾਂਚਾ ਸੁਧਾਰਨ ਵੱਲ ਤਵੱਕੋ ਦਿੱਤੀ ਹੈ।
ਮੁੱਖ ਬੁਨਿਆਦੀ ਢਾਂਚੇ ਦੇ ਨਵੀਨੀਕਰਨ ’ਤੇ 1 ਕਰੋੜ ਰੁਪਏ ਖਰਚੇ ਜਾਣਗੇ, ਜਦਕਿ ਹੋਰ 1 ਕਰੋੜ ਰੁਪਏ ਦੀ ਵਰਤੋਂ ਉਚ ਪੱਧਰੀ ਮੈਡੀਕਲ ਉਪਕਰਨਾਂ ਨੂੰ ਖਰੀਦਣ ਲਈ ਕੀਤੀ ਜਾਵੇਗੀ, ਜਿਸ ਦਾ ਉਦੇਸ਼ ਮਰੀਜ਼ਾਂ ਲਈ ਸਭ ਤੋਂ ਵਧੀਆ ਸਰਕਾਰੀ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ। ਨਵੇਂ ਉਚ-ਤਕਨੀਕੀ ਉਪਕਰਨ ਡਾਕਟਰਾਂ ਦੀਆਂ ਜ਼ਰੂਰਤਾਂ ਦੇ ਆਧਾਰ ’ਤੇ ਖਰੀਦੇ ਜਾਣਗੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਜਲਦ ਮੁਕੰਮਲ ਕਰਨ ਲਈ ਨਿਗਰਾਨ ਕਮੇਟੀ ਦਾ ਗਠਨ ਕੀਤਾ ਜਾਵੇ। ਉਨ੍ਹਾਂ ਸਿਵਲ ਹਸਪਤਾਲ ਵਿੱਚ ਨਵੇਂ ਸੀਵਰੇਜ ਸਿਸਟਮ, ਫਰਸ਼ ਅਤੇ ਸੜਕ ਦੀ ਟਾਇਲਿੰਗ, ਵਾਸ਼ਰੂਮ ਅਤੇ ਜੱਚਾ-ਬੱਚਾ ਸੈਂਟਰ ਦੇ ਨਵੀਨੀਕਰਨ ਦਾ ਕੰਮ ਕਰ ਰਹੇ ਠੇਕੇਦਾਰਾਂ ਨੂੰ ਕੰਮ ਦੀ ਰਫਤਾਰ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।
ਦੋ ਲਿਫਟਾਂ ਦੀ ਮੁਰੰਮਤ ਕਰਨ ਅਤੇ ਸਿਵਲ ਹਸਪਤਾਲ ਦੀ ਸਮੁੱਚੀ ਇਮਾਰਤ ਨੂੰ ਵਾਟਰਪਰੂਫ ਕਰਨ ਦਾ ਪ੍ਰਾਜੈਕਟ ਇਸ ਹਫ਼ਤੇ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਹਲਵਾਰਾ ਹਵਾਈ ਅੱਡੇ ’ਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਉਹ ਜਲਦ ਹੀ ਹਵਾਈ ਫੌਜ ਦੇ ਉੱਚ-ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਹਵਾਈ ਫੌਜ ਦੇ ਕੈਂਪਸ ਵਿੱਚ ਲੰਬਿਤ ਕੰਮਾਂ ਨੂੰ ਹੱਲ ਕਰਨਾ ਯਕੀਨੀ ਬਣਾਉਣਗੇ।
ਇਸ ਦੌਰਾਨ ਉਨ੍ਹਾਂ ਠੇਕੇਦਾਰਾਂ ਨੂੰ ਟਰਮੀਨਲ ਬਿਲਡਿੰਗ ਲਈ ਸੁਰੱਖਿਆ ਸਰਟੀਫਿਕੇਟ ਕਾਰਜਕਾਰੀ ਏਜੰਸੀ ਕੋਲ ਜਮ੍ਹਾਂ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਲੁਧਿਆਣਾ ਵਿੱਚ ਐੱਨਐੱਚਏਆਈ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਪਾਸਿਆਂ ਸਮੇਤ 21 ਕਿਲੋਮੀਟਰ ਸਾਈਕਲ ਟਰੈਕ ਬਣਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਐਨ.ਐਚ.ਏ.ਆਈ. ਵੱਲੋਂ ਲਾਡੋਵਾਲ ਬਾਈਪਾਸ ਦੇ ਨਾਲ-ਨਾਲ 19 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਬੱਚਤ ਭਵਨ ਦੇ ਨਵੀਨੀਕਰਨ ਲਈ 15 ਲੱਖ ਰੁਪਏ ਦੇ ਯੋਗਦਾਨ ਦਾ ਵੀ ਐਲਾਨ ਕੀਤਾ।

Advertisement

Advertisement
Advertisement