ਅਰੋੜਾ ਵੱਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ
07:52 AM Nov 30, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਨਵੰਬਰ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ ਤੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਕੁਝ ਕੰਮ, ਪ੍ਰਵਾਨਗੀਆਂ ਅਤੇ ਰਸਮੀ ਕਾਰਵਾਈਆਂ ਪੈਡਿੰਗ ਹਨ ਜਿਸ ਕਾਰਨ ਪ੍ਰਾਜੈਕਟ ਪੂਰਾ ਹੋਣ ਵਿੱਚ ਦੇਰੀ ਹੋ ਰਹੀ ਹੈ। ਇਸ ਮੌਕੇ ਰੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
Advertisement
Advertisement
Advertisement