ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰੋੜਾ ਵੱਲੋਂ ਸੁਨਾਮ ਕੌਂਸਲ ਨੂੰ 2.85 ਕਰੋੜ ਰੁਪਏ ਗਰਾਂਟ ਜਾਰੀ

08:45 AM Mar 12, 2024 IST
ਕੈਬਨਿਟ ਮੰਤਰੀ ਅਮਨ ਅਰੋੜਾ ਕੰਪੋਜ਼ਿਟ ਪਿਟਸ ਬਣਾਉਣ ਦਾ ਨੀਂਹ ਪੱਥਰ ਰੱਖਦੇ ਹੋਏ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 11 ਮਾਰਚ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਨਗਰ ਕੌਂਸਲ ਸੁਨਾਮ ਨੂੰ 2.85 ਕਰੋੜ ਦੀ ਹੋਰ ਗਰਾਂਟ ਜਾਰੀ ਕੀਤੀ ਹੈ ਤਾਂ ਕਿ ਹਲਕਾ ਸੁਨਾਮ ਦੀ ਨੁਹਾਰ ਬਦਲਣ ਲਈ ਆਰੰਭੇ ਕਾਰਜਾਂ ਨੂੰ ਨੇਪਰੇ ਚਾੜਿ੍ਹਆ ਜਾ ਸਕੇ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਤੰਦਰੁਸਤ ਜੀਵਨ ਲਈ ਬਹੁਤ ਜ਼ਰੂਰੀ ਹੈ ਜਿਸ ਲਈ ਪਹਿਲਾਂ ਵੀ ਸਮੇਂ ਸਮੇਂ ਸਿਰ ਨਗਰ ਕੌਂਸਲ ਨੂੰ ਸਾਫ਼ ਸਫ਼ਾਈ ਨਾਲ ਸਬੰਧਿਤ ਸਾਜ਼ੋ-ਸਾਮਾਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਅਤਿ ਆਧੁਨਿਕ ਵਾਹਨ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਰੂਰਤ ਅਨੁਸਾਰ ਬੁਨਿਆਦੀ ਢਾਂਚਾ ਪ੍ਰਦਾਨ ਕੀਤੇ ਜਾਣ ਸਦਕਾ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਾਰੀ ਗਰਾਂਟ ਟਾਟਾ ਏਸ, ਈ ਰਿਕਸ਼ਾ, ਕਮਿਊਨਿਟੀ ਟਾਇਲਟਸ, ਪਬਲਿਕ ਟਾਇਲਟਸ, ਐੱਮਆਰਐੱਫ਼ ਸ਼ੈੱਡ, ਕੰਪੋਸਟ ਪਿੱਟਸ, ਸੀਐਂਡਡੀ ਸਾਈਟ ਅਪਗ੍ਰੇਡੇਸ਼ਨ ਲਈ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗਿੱਲੇ ਤੇ ਸੁੱਕੇ ਕੂੜੇ ਲਈ ਵੱਖਰੇ ਡੰਪ ਬਣਾਏ ਜਾਣਗੇ ਇਸ ਨਾਲ ਜਿੱਥੇ ਕੂੜੇ ਕਰਕਟ ਦਾ ਨਿਪਟਾਰਾ ਚੰਗੇ ਤਰੀਕੇ ਨਾਲ ਹੋਵੇਗਾ, ਉੱਥੇ ਹੀ ਇਸ ਨੂੰ ਖਾਦ ਦੇ ਰੂਪ ਵਿੱਚ ਵੀ ਵਰਤਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਛੋਟੇ ਛੋਟੇ ਉਪਰਾਲਿਆਂ ਸਦਕਾ ਹੁਣ ਤੱਕ ਲੋਕਾਂ ਦੀ ਹਰ ਮੰਗ ਅਤੇ ਜ਼ਰੂਰਤ ਨੂੰ ਯੋਜਨਾਬੱਧ ਢੰਗ ਨਾਲ ਪੂਰਾ ਕਰਨ ਦੀ ਦਿਸ਼ਾ ਵਿੱਚ ਨਿਯਮਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੁਨਾਮ ਸ਼ਹਿਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਉਂਦੇ ਹੋਏ ਦੇਸ਼ ਦੇ ਮੂਹਰਲੀ ਕਤਾਰ ਦੇ ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾ ਕੇਵਲ ਸੁਨਾਮ ਸ਼ਹਿਰ ਬਲਕਿ ਹਲਕਾ ਸੁਨਾਮ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਜਿਸ ਨਾਲ ਇਲਾਕੇ ਦੀ ਨੁਹਾਰ ਵਿੱਚ ਵੱਡੇ ਬਦਲਾਅ ਹੋ ਰਹੇ ਹਨ।

Advertisement

Advertisement