ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੇ ਭਰਾਵਾਂ ’ਤੇ ਹਮਲਾ: ਪਿਓ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

08:12 AM May 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਮਈ
ਸਲੇਮ ਟਾਬਰੀ ਦੇ ਮੁਹੱਲਾ ਪੀਰੂਬੰਦਾ ’ਚ ਰਹਿਣ ਵਾਲੇ ਸ਼ਮੀ ਕੁਮਾਰ ਉਰਫ਼ ਸਨਮ ਨੂੰ ਕਤਲ ਕਰਨ ਤੇ ਉਸ ਦੇ ਭਰਾ ਸਾਜਨ ਦੇ ਕਤਲ ਮਾਮਲੇ ਦੀ ਕੋਸ਼ਿਸ਼ ਮਾਮਲੇ ’ਚ ਥਾਣਾ ਸਲੇਮ ਟਾਬਰੀ ਪੁਲੀਸ ਨੇ ਪਿਓ ਪੁੱਤਰ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਜਾਂਚ ਦੌਰਾਨ ਇਲਾਕੇ ’ਚੋਂ ਹੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ, ਉਸਦੇ ਲੜਕੇ ਜਸਕਰਨ ਸਿੰਘ ਤੇ ਸਾਥੀ ਕੁਲਦੀਪ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ 2 ਦਿਨਾਂ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਧਰ, ਹਸਪਤਾਲ ’ਚ ਦਾਖਲ ਸਾਜਨ ਦੀ ਹਾਲਤ ਹਾਲੇ ਗੰਭੀਰ ਬਣੀ ਹੋਈ ਹੈ, ਪਰ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਏਸੀਪੀ (ਨਾਰਥ) ਜੈਅੰਤ ਪੁਰੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਤਿਆਰ ਕੀਤੀਆਂ ਸਨ ਜਿਸ ਤੋਂ ਬਾਅਦ ਵੱਖ-ਵੱਖ ਤਰੀਕਿਆਂ ਨਾਲ ਜਾਂਚ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਕੁਝ ਸਾਥੀ ਹਾਲੇ ਫਰਾਰ ਚੱਲ ਰਹੇ ਹਨ ਜਿਨ੍ਹਾਂ ਦੀ ਭਾਲ ’ਚ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਉਣ ਮਗਰੋਂ ਸ਼ਮੀ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ, ਜਦੋਂਕਿ ਸਾਜਨ ਹਾਲੇ ਹਸਪਤਾਲ ’ਚ ਦਾਖਲ ਹੈ ਜਿਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ਮੀ ਤੇ ਉਸ ਦੇ ਭਰਾ ਸਾਜਨ ਨੇ ਆਪਣੇ ਦੋਸਤ ਨੂੰ ਮੁਲਜ਼ਮਾਂ ਹਰਦੀਪ ਸਿੰਘ ਤੇ ਉਸਦੇ ਲੜਕੇ ਜਸਕਰਨ ਤੋਂ ਬਚਾਉਣ ਲਈ ਪਨਾਹ ਦਿੱਤੀ ਸੀ। ਇਸੇ ਲਈ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ।

Advertisement

Advertisement