ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਭਾਰਤੀ ਲੋਕਤੰਤਰ ਦਾ ਕਾਲਾ ਦੌਰ: ਮੀਤ ਹੇਅਰ

07:17 AM Mar 28, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 27 ਮਾਰਚ
ਕੈਬਨਿਟ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਆਜ਼ਾਦ ਭਾਰਤ ਦੇ ਲੋਕਤੰਤਰ ਦਾ ਕਾਲਾ ਦੌਰ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆਪਣੇ ‘ਹੰਕਾਰ’ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਇੱਥੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨਾਲ ਪਿੰਡ ਚੰਗਾਲੀਵਾਲਾ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੋਲ ਕੋਈ ਵਿਭਾਗ ਨਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਦੇ ਕਥਿਤ ਇਸ਼ਾਰੇ ’ਤੇ ਈਡੀ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ‘ਆਪ’ ਤੋਂ ਡਰੀ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵੱਲੋਂ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰਦਿਆਂ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੂੰ ਧਮਕਾਇਆ, ਦਬਾਇਆ ਜਾ ਰਿਹੈ ਪਰ ਕੇਂਦਰ ਇਹ ਕਾਰਵਾਈ ਭਾਜਪਾ ਦੇ ਸਿਆਸੀ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ‘ਆਪ’ ਨੇਤਾ ਨੇ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਈਡੀ ਅਤੇ ਸੀਬੀਆਈ ਰਾਹੀਂ ਦਬਾ ਕੇ ਦੇਸ਼ ਦੇ ਲੋਕਤੰਤਰ ਨੂੰ ਖਤਮ ਕਰ ਰਹੀ ਹੈ, ਜਿਸ ਦਾ ਖਮਿਆਜ਼ਾ ਉਸ ਨੂੰ ਲੋਕ ਸਭਾ ਚੋਣਾਂ ਵਿੱਚ ਹਾਰ ਦੇ ਰੂਪ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਧੀਕੀਆਂ ਅੱਗੇ ਆਮ ਆਦਮੀ ਪਾਰਟੀ ਗੋਡੇ ਨਹੀਂ ਟੇਕੇਗੀ।

Advertisement

Advertisement
Advertisement