ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮੰਗੀ

07:58 AM Jul 02, 2024 IST
ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦਿੰਦਾ ਹੋਇਆ ਪੀੜਤ ਪਰਿਵਾਰ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 1 ਜੁਲਾਈ
ਇੱਥੋਂ ਨੇੜਲੇ ਪਿੰਡ ਬਰਸਾਲ ਦੀ ਇੱਕ ਔਰਤ ਵੱਲੋਂ ਆਪਣੇ ਪਤੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ।
ਪੀੜਤ ਮਹਿਲਾ ਨੇ ਆਖਿਆ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਵੀ ਆਪਣੇ ਪਤੀ ਵਾਂਗ 14 ਸਾਲਾ ਪੁੱਤਰ ਸਣੇ ਖੁਦਕੁਸ਼ੀ ਕਰ ਲਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ 12 ਅਪਰੈਲ ਨੂੰ ਨੇੜਲੇ ਪਿੰਡ ਬਰਸਾਲ ਦੀ ਇੱਕ ਲੜਕੀ ਜੋ ਕਿ ਇੱਕ ਯੂਨੀਵਰਸਿਟੀ ’ਚ ਨੌਕਰੀ ਕਰਦੀ ਸੀ, ਆਪਣੇ ਪਿੰਡ ਦੇ ਹੀ ਲੜਕੇ ਨਾਲ ਘਰੋਂ ਭੱਜ ਗਈ ਸੀ। ਇਸ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਬਦਨਾਮੀ ਨੂੰ ਨਾ ਸਹਾਰਦਿਆਂ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਪਿਤਾ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਜਿਸ ਰਾਹੀਂ ਉਸ ਨੇ ਮਰਨ ਲਈ ਮਜਬੂਰ ਕਰਨ ਵਾਲੇ ਲੜਕੇ ਵਾਲੇ ਪਰਿਵਾਰ ਦੇ ਮੈਂਬਰਾਂ ਦੇ ਨਾਮ ਲਏ ਅਤੇ ਖੁਦਕੁਸ਼ੀ ਨੋਟ ਵਿੱਚ ਵੀ ਉਨ੍ਹਾਂ ਦਾ ਜ਼ਿਕਰ ਕੀਤਾ। ਪੁਲੀਸ ਨੇ ਖੁਦਕੁਸ਼ੀ ਨੋਟ ਅਤੇ ਵੀਡੀਓ ਕਲਿੱਪ ਦੇ ਆਧਾਰ ’ਤੇ ਥਾਣਾ ਸਦਰ ਵਿੱਚ ਚਾਰ ਜਣਿਆਂ ਲੜਕੇ ਜਸ਼ਨਪ੍ਰੀਤ ਸਿੰਘ, ਉਸ ਦੀ ਮਾਂ ਊਸ਼ਾ ਰਾਣੀ, ਭੈਣ ਸਨਮਦੀਪ ਕੌਰ ਸਿੰਘ ਅਤੇ ਜੀਜੇ ਮਨੋਹਰ ਸਿੰਘ ਖ਼ਿਲਾਫ਼ 14 ਅਪਰੈਲ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਥਾਣਾ ਸਦਰ ਦੀ ਪੁਲੀਸ ਨੇ ਪੀੜਤ ਪਰਿਵਾਰ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਜੋ ਢਾਈ ਮਹੀਨੇ ਬੀਤਣ ਦੇ ਬਾਵਜੂਦ ਵੀ ਵਫਾ ਨਹੀਂ ਹੋ ਸਕਿਆ। ਧਰਨੇ ’ਤੇ ਪਿੰਡ ਦੀਆਂ ਹੋਰ ਔਰਤਾਂ ਨਾਲ ਬੈਠੀ ਦਵਿੰਦਰ ਕੌਰ ਨੂੰ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਊਸ਼ਾ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement