Arrest warrant against Hasina: ਬੰਗਲਾਦੇਸ਼: ਸ਼ੇਖ ਹਸੀਨਾ ਤੇ ਧੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
05:02 PM Apr 10, 2025 IST
Advertisement
ਢਾਕਾ, 10 ਅਪਰੈਲ
Advertisement
ਇੱਥੋਂ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਆਵਾਮੀ ਲੀਗ ਦੀ ਆਗੂ ਸ਼ੇਖ ਹਸੀਨਾ, ਉਨ੍ਹਾਂ ਦੀ ਧੀ ਸਾਇਮਾ ਵਾਜੇਦ ਪਤੁਲ ਅਤੇ 17 ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਅੱਜ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ’ਤੇ ਧੋਖਾਧੜੀ ਨਾਲ ਇਕ ਰਿਹਾਇਸ਼ੀ ਪਲਾਟ ਹਾਸਲ ਕਰਨ ਦਾ ਦੋਸ਼ ਹੈ। ਢਾਕਾ ਮੈਟਰੋਪੋਲੀਟਿਨ ਦੇ ਸੀਨੀਅਰ ਵਿਸ਼ੇਸ਼ ਜੱਜ ਜ਼ਾਕਿਰ ਹੁਸੈਨ ਗ਼ਾਲਿਬ ਨੇ ਭ੍ਰਿਸ਼ਟਾਚਾਰ ਰੋਕਥਾਮ ਕਮਿਸ਼ਨ ਵੱਲੋਂ ਦਾਖ਼ਲ ਦੋਸ਼ ਪੱਤਰ ਨੂੰ ਸਵੀਕਾਰ ਕਰ ਲਿਆ ਕਿਉਂਕਿ ਮੁਲਜ਼ਮ ਫ਼ਰਾਰ ਹਨ, ਇਸ ਵਾਸਤੇ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। -ਪੀਟੀਆਈ
Advertisement
Advertisement
Advertisement