For the best experience, open
https://m.punjabitribuneonline.com
on your mobile browser.
Advertisement

ਗ੍ਰਿਫ਼ਤਾਰ ਕਿਸਾਨ ਆਗੂ ਬਿਨਾ ਸ਼ਰਤ ਰਿਹਾਅ

07:45 AM May 14, 2024 IST
ਗ੍ਰਿਫ਼ਤਾਰ ਕਿਸਾਨ ਆਗੂ ਬਿਨਾ ਸ਼ਰਤ ਰਿਹਾਅ
ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਏ ਆਗੂਆਂ ਦਾ ਸਵਾਗਤ ਕਰਨ ਮੌਕੇ ਇੱਕਤਰ ਹੋਏ ਕਿਸਾਨ।
Advertisement

ਜਸਵੰਤ ਜੱਸ
ਫਰੀਦਕੋਟ, 13 ਮਈ
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਪਿੰਡਾਂ ਵਿੱਚ ਵਿਰੋਧ ਕਰਨ ਵਾਲੇ ਕਿਸਾਨ ਆਗੂ ਜਿਨ੍ਹਾਂ ਨੂੰ ਫ਼ਰੀਦਕੋਟ ਪੁਲੀਸ ਨੇ ਇੱਕ ਦਿਨ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ, ਨੂੰ ਅੱਜ ਬਾਅਦ ਦੁਪਹਿਰ ਬਿਨਾ ਸ਼ਰਤ ਰਿਹਾਅ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਫ਼ਰੀਦਕੋਟ ਪੁਲੀਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਨਿਹਾਲ ਸਿੰਘ ਅਤੇ ਗੁਰਮੀਤ ਸਿੰਘ ਸੰਗਰਾਹੂਰ ਨੂੰ ਗ੍ਰਿਫ਼ਤਾਰ ਕਰ ਕੇ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਭੇਜ ਦਿੱਤਾ ਸੀ। ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਨੇ 15 ਮਈ ਨੂੰ ਫ਼ਰੀਦਕੋਟ ਵਿੱਚ ਪੁਲੀਸ ਮੁਖੀ ਦਾ ਦਫ਼ਤਰ ਘੇਰਨ ਦਾ ਐਲਾਨ ਕੀਤਾ ਸੀ। ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਆਗੂ ਗੁਰਦਿਆਲ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਗੁਰਮੀਤ ਸਿੰਘ ਸੰਗਰਾਹੂਰ ਅਤੇ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਨੂੰ ਬਿਨਾ ਸ਼ਰਤ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਹੈ, ਇਸ ਕਰਕੇ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜਾਣ-ਬੁੱਝ ਕੇ ਬਦਨਾਮ ਕਰ ਰਹੀ ਹੈ ਜਦੋਂਕਿ ਪਿੰਡਾਂ ਵਿੱਚ ਵੋਟਾਂ ਮੰਗਣ ਆ ਰਹੇ ਭਾਜਪਾ ਉਮੀਦਵਾਰਾਂ ਤੋਂ ਸਵਾਲਾਂ ਦੇ ਜਵਾਬ ਹੀ ਪੁੱਛੇ ਜਾ ਰਹੇ ਹਨ। ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਰਾਜਿੰਦਰ ਸਿੰਘ ਕਿੰਗਰਾ, ਬਲਵਿੰਦਰ ਸਿੰਘ ਡੋਡ ਅਤੇ ਗੁਰਮੀਤ ਸਿੰਘ ਸੰਗਰਾਹੂਰ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ‘ਭਾਜਪਾ ਭਜਾਓ, ਭਾਜਪਾ ਹਰਾਓ’ ਮੁਹਿੰਮ ਜਾਰੀ ਰਹੇਗੀ।

Advertisement

Advertisement
Advertisement
Author Image

joginder kumar

View all posts

Advertisement