ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਲ ਵੇਚਣ ਵਾਲਿਆਂ ’ਤੇ ਹਮਲਾ ਕਰਨ ਵਾਲੇ ਗ੍ਰਿਫ਼ਤਾਰ

08:06 AM Sep 27, 2024 IST

ਪੱਤਰ ਪ੍ਰੇਰਕ
ਤਪਾ ਮੰਡੀ, 26 ਸਤੰਬਰ
ਤਪਾ ਪੁਲੀਸ ਨੇ ਅਮਨਦੀਪ ਸਿੰਘ ਅਤੇ ਗਗਨ ਵਾਸੀ ਬਾਜ਼ੀਗਰ ਬਸਤੀ ’ਤੇ ਹਮਲਾ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਕੁਝ ਘੰਟਿਆਂ ’ਚ ਕਾਬੂ ਕਰ ਲਿਆ ਹੈ। ਫਲ ਵੇਚਣ ਵਾਲੇ ਦੋਵੇਂ ਭਰਾਵਾਂ ਦੀ ਦੁਕਾਨ ਉੱਪਰ ਸ਼ਾਮ ਵੇਲੇ ਦੋ ਵਿਅਕਤੀ ਫਲ ਲੈਣ ਪੁੱਜੇ ਸਨ। ਉਨ੍ਹਾਂ ਦੀ ਫਲਾਂ ਦੇ ਭਾਅ ਨੂੰ ਲੈ ਕੇ ਤਕਰਾਰਬਾਜ਼ੀ ਹੋ ਗਈ, ਜਿਸ ਤੋਂ ਖ਼ਫਾ ਹੋ ਕੇ ਦੋਵੇਂ ਨੌਜਵਾਨਾਂ ਨੇ ਪੇਚਕਸ ਨਾਲ ਅਮਨਦੀਪ ਸਿੰਘ ਅਤੇ ਉਸ ਦੇ ਭਰਾ ਗਗਨ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਅਮਨਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਡਾਕਟਰਾਂ ਨੇ ਅਮਨਦੀਪ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਕ ਵੱਖਰੇ ਮਾਮਲੇ ਵਿਚ ਡੀਐੱਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਫਿਰੋਜ਼ਪੁਰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ।

Advertisement

Advertisement