For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੁੱਖ ਮੰਤਰੀ ਚੰਨੀ ਤੋਂ ਫਿਰੌਤੀ ਮੰਗਣ ਵਾਲਾ ਗ੍ਰਿਫ਼ਤਾਰ

07:43 AM Mar 19, 2024 IST
ਸਾਬਕਾ ਮੁੱਖ ਮੰਤਰੀ ਚੰਨੀ ਤੋਂ ਫਿਰੌਤੀ ਮੰਗਣ ਵਾਲਾ ਗ੍ਰਿਫ਼ਤਾਰ
ਮੁਲਜ਼ਮ ਨੂੰ ਅਦਾਲਤ ਵਿੱਚ ਲਿਜਾਂਦੀ ਹੋਈ ਰੂਪਨਗਰ ਪੁਲੀਸ।
Advertisement

ਜਗਮੋਹਨ ਸਿੰਘ/ਸੰਜੀਵ ਤੇਜਪਾਲ/ਸੰਜੀਵ ਬੱਬੀ
ਰੂਪਨਗਰ/ਮੋਰਿੰਡਾ/ਚਮਕੌਰ ਸਾਹਿਬ, 18 ਮਾਰਚ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਦੀ ਧਮਕੀ ਦੇ ਕੇ ਦੋ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਰੂਪਨਗਰ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ’ਤੇ ਧਮਕੀ ਦੇ ਕੇ ਦੋ ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਦੋ ਮਾਰਚ ਨੂੰ ਕੇਸ ਦਰਜ ਕਰਕੇ ਇਸ ਦੀ ਤਫਤੀਸ਼ ਐੱਸਪੀ( ਡੀ) ਰੂਪਨਗਰ ਰੁਪਿੰਦਰ ਕੌਰ ਅਤੇ ਡੀਐੱਸਪੀ ਮੋਰਿੰਡਾ ਗੁਰਦੀਪ ਸਿੰਘ ਹੇਠ ਕੀਤੀ। ਮਗਰੋਂ ਇਸ ਸਬੰਧੀ ਦੀਪਕ ਸ੍ਰੀਮੰਤ ਕਾਬਲੇ ਵਾਸੀ 604 ਸੰਭਵ ਅਪਾਰਟਮੈਂਟ ਬਿੰਗ ਛਤਰਪਤੀ ਸ਼ਿਵਾਜੀ ਮਾਰਗ, ਸ਼ਿਵਾਜੀ ਨਗਰ ਵਕੋਲਾ ਮੁੰਬਈ ਮਹਾਰਾਸ਼ਟਰ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਅਤੇ ਮਨਫੂਲ ਸਿੰਘ ਇੰਚਾਰਜ ਸੀਆਈਏ ਸਟਾਫ ਰੂਪਨਗਰ ਦੀ ਟੀਮ ਵੱਲੋਂ ਮਹਾਰਾਸ਼ਟਰ ਤੋਂ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਕੋਲੋਂ ਲੈਪਟਾਪ ਅਤੇ ਦੋ ਮੋਬਾਈਲ ਫੋਨ ਬਰਾਮਦ ਹੋਏ। ਪੁਲੀਸ ਨੇ ਮੁਲਜ਼ਮ ਤਿੰਨ ਰੋਜ਼ਾ ਪੁਲੀਸ ਰਿਮਾਂਡ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Advertisement

ਪਲੀਸ ਨੇ ਇਸ ਮਾਮਲੇ ’ਤੇ ਮਹਿਜ਼ ਡਰਾਮਾ ਕੀਤਾ

ਉਧਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਮਹਿਜ਼ ਡਰਾਮਾ ਦੱਸਦਿਆਂ ਕਿਹਾ ਕਿ ਪੁਲੀਸ ਨੇ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਉਹ ਹਿੰਦੀ ਬੋਲਣ ਵਾਲਾ ਹੈ। ਜਿਸ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਸੀ ਉਹ ਠੇਠ ਪੰਜਾਬੀ ਬੋਲ ਰਿਹਾ ਸੀ।

Advertisement

Advertisement
Author Image

joginder kumar

View all posts

Advertisement