ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਟਰੋਲ ਪਾ ਕੇ ਮਨਪ੍ਰੀਤ ਨੂੰ ਅੱਗ ਲਗਾਉਣ ਵਾਲਾ ਗ੍ਰਿਫ਼ਤਾਰ

07:58 AM Jun 21, 2024 IST

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 20 ਜੂਨ
ਇੱਥੇ ਸ਼ਹਿਰ ਦੇ ਮੁਹੱਲਾ ਰਾਣੀ ਵਾਲਾ ਖੂਹ ਚੁੰਗੀ ਨੰਬਰ-7 ’ਚ ਕੁੱਝ ਦਿਨ ਪਹਿਲਾਂ ਕੁੱਝ ਲੜਕਿਆਂ ਨੇ ਦਿਨ-ਦਿਹਾੜੇ ਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਪੈਰਟੋਲ ਪਾ ਕੇ ਜ਼ਿੰਦਾ ਸਾੜ ਦਿੱਤਾ ਸੀ, ਮਨਪ੍ਰੀਤ ਕਈ ਦਿਨ ਮੈਡੀਕਲ ਕਾਲਜ ਫਰੀਦਕੋਟ ’ਚ ਜ਼ਿੰਦਗੀ ਮੌਤ ਦੀ ਲੜਾਈ ਲੜਦਾ ਆਖਿਰ ਦਮ ਤੋੜ ਗਿਆ ਸੀ।
ਪੁਲੀਸ ਨੇ ਮਨਪ੍ਰੀਤ ਦੀ ਮੌਤ ਮਗਰੋਂ ਉਸ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਇਸ ਦਰਦਨਾਕ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ 8 ਲੜਕਿਆਂ ਖ਼ਿਲਾਫ ਕੇਸ ਦਰਜ ਕਰ ਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ ਪਰ ਇਸ ਕਾਂਡ ਦੇ ਮੁੱਖ ਮੁਲਜ਼ਮ ਵਿਜੈ ਗਿੱਲ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਲੋਕਾਂ ਅਤੇ ਪਰਿਵਾਰਿਕ ਮੈਂਬਰਾਂ ’ਚ ਰੋਸ ਸੀ। ਲੋਕਾਂ ਨੇ ਸ਼ਹਿਰ ਵਿੱਚ ਕਈ ਦਿਨ ਮਨਪ੍ਰੀਤ ਦੀ ਲਾਸ਼ ਰੱਖ ਕੇ ਧਰਨਾ ਲਗਾਇਆ ਅਤੇ ਮੁਜ਼ਾਹਰਾ ਕੀਤਾ। ਪੁਲੀਸ ਨੇ ਮਾਪਿਆਂ ਅਤੇ ਧਰਨਾਕਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਵਿਜੈ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁੱਖੀ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੇ ਵਿਜੈ ਗਿੱਲ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਰਾਮਗੜ੍ਹ ਭੁੱਲਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਗ੍ਰਿਫਤਾਰੀ ਉਪਰੰਤ ਵਿਜੈ ਨੂੰ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਨੂੰ ਅੱਗ ਲਗਾਉਂਦੇ ਦੀ ਵਿਜੈ ਗਿੱਲ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਜਗਰਾਉਂ-ਰਾਏਕੋਟ ਮੁੱਖ ਮਾਰਗ ’ਤੇ ਪੀੜਤ ਪਰਿਵਾਰ ਨੇ ਇਨਸਾਫ ਲਈ ਧਰਨਾ ਲਾ ਕੇ ਆਵਾਜਾਈ ਠੱਪ ਕੀਤੀ ਸੀ ਤਾਂ ਡੀਐੱਸਪੀ ਜਸਜਯੋਤ ਸਿੰਘ ਵੱਲੋਂ ਧਰਨੇ ’ਚ ਪਹੁੰਚ ਕੇ ਮੁੱਖ ਮੁਲਜ਼ਮ ਨੂੰ ਕਾਬੂ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਸੀ।

Advertisement

Advertisement