ਸਕੂਲ ਵਿੱਚ ਚੋਰੀ ਕਰਨ ਦੇ ਦੋਸ਼ ਹੇਠ ਕਾਬੂ
08:41 AM Sep 12, 2023 IST
ਪੱਤਰ ਪ੍ਰੇਰਕ
ਤਰਨ ਤਾਰਨ, 11 ਸਤੰਬਰ
ਥਾਣਾ ਸਰਹਾਲੀ ਦੀ ਪੁਲੀਸ ਨੇ ਪਿੰਡ ਢੋਟੀਆਂ ਦੇ ਸਰਕਾਰੀ ਹਾਈ ਸਕੂਲ ਤੋਂ ਚੋਰੀ ਕਰਨ ਵਾਲੇ ਨੂੰ ਕਾਬੂ ਕਰ ਲਿਆ| ਏਐੱਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਢੋਟੀਆਂ ਵਜੋਂ ਹੋਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਚੋਰ ਸਨਿਚਰਵਾਰ ਦੀ ਸ਼ਾਮ ਵੇਲੇ ਸਕੂਲ ਦੇ ਕਮਰੇ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਨੂੰ ਸਕੂਲ ਦੇ ਚੌਕੀਦਾਰ ਜਗਤਾਰ ਸਿੰਘ ਨੇ ਦੇਖ ਲਿਆ| ਚੋਰ ਮੌਕੇ ਤੋਂ ਫਰਾਰ ਗਿਆ ਜਿਸ ਨੂੰ ਪੁਲੀਸ ਨੇ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ| ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ|
Advertisement
Advertisement