ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

35 ਲੱਖ ਰੁਪਏ ਦੇ ਮੋਬਾਈਲ ਫੋਨ ਚੋਰੀ ਕਰਨ ਵਾਲੇ ਗ੍ਰਿਫ਼ਤਾਰ

08:49 AM Sep 13, 2024 IST

ਪੱਤਰ ਪ੍ਰੇਰਕ
ਰੂਪਨਗਰ, 12 ਸਤੰਬਰ
ਸਥਾਨਕ ਪੁਲੀਸ ਵੱਲੋਂ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਮੋਬਾਈਲ ਫੋਨਾਂ ਦੀ ਦੁਕਾਨ ਤੋਂ 35 ਲੱਖ ਰੁਪਏ ਦੇ ਮੋਬਾਈਲ ਚੋਰੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ‌ਲਿਆ ਗਿਆ ਹੈ। ਇਸ ਸਬੰਧੀ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲੀਸ ਨੇ ਰਜਿੰਦਰ ਸਿੰਘ ਉਰਫ ਰਾਜੂ ਅਤੇ ਕਰਨਜੀਤ ਸਿੰਘ ਵਾਸੀ ਪਿੰਡ ਕੋਟਲਾ ਨਿਹੰਗ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਕੋਲੋਂ ਚੋਰੀ ਦੀ ਵਾਰਦਾਤ ਲਈ ਵਰਤਿਆ ਮੋਟਰਸਾਈਕਲ, ਚੋਰੀ ਦਾ ਸਾਮਾਨ ਜਿਸ ਵਿਚ 42 ਨਵੇਂ ਮੋਬਾਈਲ ਫੋਨ, 94 ਪੁਰਾਣੇ ਫੋਨ, 1 ਲੈਪਟਾਪ, ਇੱਕ ਕਾਰ, ਇੱਕ ਕਟਰ, ਇੱਕ ਪਲਾਜ਼ਮਾ ਕਟਰ, ਇੱਕ ਪਿਸਤੌਲ, ਛੇ ਕਾਰਤੂਸ ਤੇ ਇੱਕ ਦਾਤਰ ਬਰਾਮਦ ਕੀਤਾ ਗਿਆ ਹੈ।

Advertisement

Advertisement