ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਲਮਾਨ ਤੇ ਜ਼ੀਸ਼ਾਨ ਨੂੰ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ

07:01 AM Oct 30, 2024 IST

ਮੁੰਬਈ, 29 ਅਕਤੂਬਰ
ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਐੱਨਸੀਪੀ ਆਗੂ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ 20 ਸਾਲਾ ਨੌਜਵਾਨ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਸੋਮਵਾਰ ਗ੍ਰਿਫ਼ਤਾਰ ਕੀਤਾ ਗਿਆ ਸੀ। ਨਿਰਮਲ ਨਗਰ ਥਾਣੇ ਦੇ ਅਧਿਕਾਰੀ ਨੇ ਦੱਸਿਆ, ‘ਮੁਲਜ਼ਮ ਨੇ ਸ਼ੁੱਕਰਵਾਰ ਨੂੰ ਪਹਿਲਾਂ ਵਿਧਾਇਕ ਜ਼ੀਸ਼ਾਨ ਸਿੱਦੀਕੀ ਦੇ ਹੈਲਪਲਾਈਨ ਨੰਬਰ ’ਤੇ ਧਮਕੀ ਵਾਲਾ ਸੁਨੇਹਾ ਭੇਜਿਆ ਅਤੇ ਬਾਅਦ ਵਿੱਚ ਉਸ ’ਤੇ ਫੋਨ ਕੀਤਾ, ਜਿਸ ਵਿੱਚ ਉਸ ਨੇ ਸਿੱਦੀਕੀ ਅਤੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।’ ਇਸ ਸਬੰਧੀ ਸੋਮਵਾਰ ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਤਕਨੀਤੀ ਸਬੂਤ ਦੇ ਆਧਾਰ ’ਤੇ ਮੁਲਜ਼ਮ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਪੁੱਛ-ਪੜਤਾਲ ਲਈ ਮੁੰਬਈ ਲਿਆਂਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜੀਸ਼ਾਨ ਦੇ ਪਿਤਾ ਐੱਨਸੀਪੀ ਆਗੂ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ

Advertisement

Advertisement