ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਆਈਟੀ ਇੰਦੌਰ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

02:55 PM Aug 02, 2024 IST

ਇੰਦੌਰ, 2 ਅਗਸਤ
ਨੌਕਰੀ ਨਾ ਮਿਲਣ ਤੋਂ ਅੱਕੇ ਆਈਆਈਟੀ ਇੰਦੌਰ ਦੀ ਇਮਾਰਤ ਵਿਚ ਸਥਿਤ ਕੇਂਦਰੀ ਸਕੂਲ ਨੂੰ ਆਜ਼ਾਦੀ ਦਿਵਸ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ 30 ਸਾਲਾਂ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਹਿਤੀਕਾ ਵਾਸਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਚੇਤਨ ਸੋਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਐੱਮਸੀਏ ਦੀ ਡਿਗਰੀ ਪ੍ਰਾਪਤ ਸੋਨੀ ਨੇ ਕੇਂਦਰੀ ਸਕੂਲ ਵਿਚ ਟੈਕਨੀਸ਼ੀਅਨ ਦੀ ਨੌਕਰੀ ਲਈ ਅਰਜ਼ੀ ਦਿੱਤੀ ਸੀ, ਪਰ ਉਸਦੀ ਚੋਣ ਨਹੀਂ ਹੋ ਸਕੀ। ਜਿਸ ਤੋਂ ਅੱਕ ਕੇ ਉਸਨੇ ਪਿਛਲੇ ਮਹੀਨੇ ਈਮੇਲ ਰਾਹੀਂ 15 ਅਗਸਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ।

Advertisement

ਅਧਿਕਾਰੀਆਂ ਨੇ ਦੱਸਿਆ ਕਿ 2015 ਵਿਚ ਆਪਣੀ ਪੜ੍ਹਾਈ ਪੂਰੀ ਕਰ ਚੁੱਕਾ ਹੈ ਪਰ ਕਈ ਜਗ੍ਹਾਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਉਹ ਨੌਕਰੀ ਹਾਸਲ ਨਹੀਂ ਕਰ ਸਕਿਆ, ਉਨ੍ਹਾਂ ਕਿਹਾ ਕਿ ਇਸ ਮਾਮਲੇ ਅੱਗੇ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement
Advertisement