ਏਟੀਐੱਮ ਕਾਰਡ ਬਦਲਣ ਦੇ ਮਾਮਲੇ ’ਚ ਗ੍ਰਿਫ਼ਤਾਰ
10:31 AM Oct 24, 2024 IST
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਅਕਤੂਬਰ
ਥਾਣਾ ਗੇਟ ਹਕੀਮਾਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਏਟੀਐਮ ਕਾਰਡ ਬਦਲਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਸ ਕੋਲੋਂ 22 ਏਟੀਐਮ ਕਾਰਡ ਬਰਾਮਦ ਕੀਤੇ ਹਨ। ਮੁਲਜ਼ਮ ਦੀ ਸ਼ਨਾਖ਼ਤ ਰਣਦੀਪ ਸਿੰਘ ਵਾਸੀ ਹਰਿਆਣਾ ਵਜੋਂ ਹੋਈ ਹੈ। ਇਸ ਸਬੰਧ ਵਿੱਚ ਥਾਣਾ ਗੇਟ ਹਕੀਮਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਵੀਨ ਕੁਮਾਰ ਨੇ ਏਟੀਐੱਮ ਕਾਰਡ ਬਦਲਣ ਬਾਰੇ ਰਿਪੋਰਟ ਦਰਜ ਕਰਵਾਈ ਸੀ। ਥਾਣਾ ਮੁਖੀ ਮਨਜੀਤ ਕੌਰ ਦੀ ਅਗਵਾਈ ਹੇਠ ਪੁਲੀਸ ਨੇ ਮੁਲਜ਼ਮ ਦੇ ਸਾਥੀ ਰਣਦੀਪ ਸਿੰਘ ਕਾਬੂ ਕੀਤਾ ਹੈ। ਪੁਲੀਸ ਵੱਲੋਂ ਏਟੀਐਮ ਕਾਰਡ ਬਦਲਣ ਵਾਲਾ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਪੁਲੀਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।
Advertisement
Advertisement
Advertisement