For the best experience, open
https://m.punjabitribuneonline.com
on your mobile browser.
Advertisement

ਖੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ

08:27 AM Mar 28, 2024 IST
ਖੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਸਮਰਾਲਾ, 27 ਮਾਰਚ
ਪੁਲੀਸ ਨੇ ਖੁਦਕੁਸ਼ੀ ਮਾਮਲੇ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਬਲਵੀਰ ਸਿੰਘ (45) ਵਾਸੀ ਮੁਸ਼ਕਾਬਾਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਮਰਾਲਾ ਪੁਲੀਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਵੱਖ-ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। 23 ਮਾਰਚ ਨੂੰ ਇੱਥੋਂ ਦੇ ਇਕ ਪਿੰਡ ਵਿੱਚ 13 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ ਸੀ। ਪੀੜਤਾ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੇ ਮੋਬਾਈਲ ’ਚੋਂ ਪਿੰਡ ਦੇ ਬਲਬੀਰ ਸਿੰਘ ਵੱਲੋਂ ਇਤਰਾਜ਼ਯੋਗ ਸੰਦੇਸ਼ ਮਿਲੇ ਹਨ, ਜਿਸ ਤੋਂ ਲੱਗਦਾ ਹੈ ਕਿ ਉਸ ਦੀ ਲੜਕੀ ਨੇ ਬਲਬੀਰ ਸਿੰਘ ਵੱਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨ ਪਰਿਵਾਰ ਨੇ ਮੁਲਜ਼ਮ ’ਤੇ ਜਿਨਸੀ ਸ਼ੋਸ਼ਣ ਤੇ ਵੀਡੀਓ ਬਣਾ ਕੇ ਧਮਕੀਆਂ ਦੇਣ ਦੇ ਦੋਸ਼ ਵੀ ਲਾਏ ਹਨ। ਸਮਰਾਲਾ ਦੇ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮ ਬਲਬੀਰ ਸਿੰਘ ਵਾਸੀ ਮੁਸ਼ਕਾਬਾਦ ਨੂੰ ਗ੍ਰਿਫਤਾਰ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×