ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਊਧਮ ਸਿੰਘ ਦਾ ਬੁੱਤ ਤੋੜਨ ਦੇ ਮਾਮਲੇ ਵਿੱਚ ਕਾਬੂ

08:05 AM Jan 01, 2024 IST
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਸੁੰਦਰ ਨਾਥ ਆਰੀਆ
ਅਬੋਹਰ, 31 ਦਸੰਬਰ
ਅਬੋਹਰ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਉਰਫ਼ ਭਿੰਦਰ ਵਾਸੀ ਪੰਜ ਪੀਰ ਨਗਰ ਅਬੋਹਰ ਵਜੋਂ ਹੋਈ ਹੈ। ਪੁਲੀਸ ਅਨੁਸਾਰ ਇਸ ਮਾਮਲੇ ਵਿੱਚ ਥਾਣਾ ਸਿਟੀ-1 ਅਬੋਹਰ ਵਿੱਚ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ’ਚ ਦਵਿੰਦਰ ਸਿੰਘ ਉਰਫ਼ ਭਿੰਦਰ ਤੇ ਜੈਜੀ ਵਾਸੀਆਨ ਪੰਜ ਪੀਰ ਨਗਰ ਅਬੋਹਰ ਸ਼ਾਮਲ ਹਨ। ਅਧਿਕਾਰੀਆਂ ਅਨੁਸਾਰ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਦੂਜੇ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਫਾਜ਼ਿਲਕਾ ਪੁਲੀਸ ਨੇ ਇਸ ਕੇਸ ਨੂੰ 24 ਘੰਟਿਆਂ ਵਿੱਚ ਸੁਲਝਾਉਣ ’ਚ ਕਾਮਯਾਬੀ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਦੋ ਮੁਲਜ਼ਮਾਂ ਦਵਿੰਦਰ ਸਿੰਘ ਉਰਫ਼ ਭਿੰਦਰ ਵਾਸੀ ਗਲੀ ਨੰਬਰ 7 ਪੰਜ ਪੀਰ ਨਗਰ ਅਬੋਹਰ ਅਤੇ ਜੈਜੀ ਵਾਸੀ ਗਲੀ ਨੰਬਰ 9 ਪੰਜ ਪੀਰ ਨਗਰ ਅਬੋਹਰ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਦਵਿੰਦਰ ਸਿੰਘ ਉਰਫ਼ ਭਿੰਦਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਦੂਸਰੇ ਦੀ ਗ੍ਰਿਫਤਾਰੀ ਅਜੇ ਬਾਕੀ ਹੈ, ਜਿਸ ਨੂੰ ਵੀ ਬਹੁਤ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਕੀਤੇ ਮੁਲਜ਼ਮ ਕੋਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲੋਂ ਤੋੜਿਆ ਗਿਆ ਸੱਜਾ ਹੱਥ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਮੌਕੇ ਡੀਐੱਸਪੀ ਅਵਤਾਰ ਸਿੰਘ ਅਤੇ ਐੱਸਐੱਚਓ ਸੁਨੀਲ ਕੁਮਾਰ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਛਾਪੇ ਮਾਰੇ ਜਾ ਰਹੇ ਹਨ।

Advertisement

Advertisement