For the best experience, open
https://m.punjabitribuneonline.com
on your mobile browser.
Advertisement

ਪੁਰਾਣੇ ਅਗਵਾ ਤੇ ਹੱਤਿਆ ਦੇ ਮਾਮਲੇ ’ਚ ਗ੍ਰਿਫ਼ਤਾਰ

08:52 AM Apr 17, 2024 IST
ਪੁਰਾਣੇ ਅਗਵਾ ਤੇ ਹੱਤਿਆ ਦੇ ਮਾਮਲੇ ’ਚ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਪਰੈਲ
ਚੰਡੀਗੜ੍ਹ ਪੁਲੀਸ ਨੇ 11 ਸਾਲਾਂ ਬੱਚੇ ਨੂੰ ਅਗਵਾ ਕਰ ਕੇ ਹੱਤਿਆ ਕਰਨ ਦੇ 35 ਸਾਲ ਪੁਰਾਣੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਉੱਤਰ ਪ੍ਰਦੇਸ਼ ਦੇ ਕਾਂਸਗੰਜ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਆਨੰਦ ਕੁਮਾਰ ਵਾਸੀ ਅਲੀਗੜ੍ਹ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ 18 ਨਵੰਬਰ 1989 ਨੂੰ ਕੈਂਬਵਾਲਾ ਦੀ ਵਸਨੀਕ ਵਿਦਿਆਵਤੀ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਆਪਣੇ ਪੁੱਤ ਨਾਲ ਮਨੀਮਾਜਰਾ ਤੋਂ ਕੈਂਬਵਾਲਾ ਜਾ ਰਹੀ ਸੀ। ਰਾਹ ਵਿੱਚ ਤਿੰਨ ਜਣਿਆਂ ਨੇ ਦੋਵਾਂ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਦੇ ਪੁੱਤ ਨੂੰ ਅਗਵਾ ਕਰ ਕੇ ਲੈ ਗਏ ਸਨ ਤੇ ਉਸਦਾ ਕਤਲ ਕਰ ਦਿੱਤਾ ਸੀ। ਪੁਲੀਸ ਨੇ ਉਕਤ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਪਰ ਆਨੰਦ ਕੁਮਾਰ ਫਰਾਰ ਹੋ ਗਿਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×