For the best experience, open
https://m.punjabitribuneonline.com
on your mobile browser.
Advertisement

ਕੁੱਟਮਾਰ ਕਰ ਕੇ ਲੁੱਟਣ ਦੇ ਦੋਸ਼ ਹੇਠ ਗ੍ਰਿਫ਼ਤਾਰ

08:00 AM Aug 13, 2024 IST
ਕੁੱਟਮਾਰ ਕਰ ਕੇ ਲੁੱਟਣ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਅਗਸਤ
ਥਾਣਾ ਸਲੇਮ ਟਾਬਰੀ ਦੇ ਇਲਾਕੇ ਡਰੀਮ ਸਿਟੀ ਪਿੰਡ ਭੱਟੀਆਂ ਬੇਟ ਵਿੱਚ ਇੱਕ ਕਾਰ ਸਵਾਰ ਦੀ ਕੁੱਟਮਾਰ ਕਰਕੇ ਉਸਨੂੰ ਲੁੱਟਣ ਦੇ ਦੋਸ਼ ਤਹਿਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਉਸਦੇ ਚਾਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।‌
ਇਸ ਸਬੰਧੀ ਪ੍ਰੀਤ ਬਿਹਾਰ ਕਲੋਨੀ ਨੂਰਵਾਲਾ ਰੋਡ ਵਾਸੀ ਮਹਾਂਵੀਰ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਦੋਸਤ ਸੰਤ ਰਾਮ ਅਤੇ ਉਸਦੇ ਪਰਿਵਾਰ ਨੂੰ ਆਪਣੀ ਕਾਰ ਰਾਹੀਂ ਛੱਡ ਕੇ ਆ ਰਿਹਾ ਸੀ ਕਿ ਰਸਤੇ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਉਸ ਕੋਲੋਂ ਸੋਨੇ ਦਾ ਸਿੱਕਾ ਅਤੇ ਹੱਥ ਵਿੱਚ ਪਾਈ ਸੋਨੇ ਦੀ ਮੁੰਦਰੀ, ਮੋਬਾਈਲ ਅਤੇ ਉਕਤ ਕਾਰ ਖੋਹਕੇ ਉਸ ਨੂੰ ਦਰਿਆ ਦੇ ਕਿਨਾਰੇ ਕਿਸੇ ਸੁੰਨਸਾਨ ਜਗ੍ਹਾ ਖੇਤਾਂ ਵਿੱਚ ਛੱਡ ਕੇ ਫ਼ਰਾਰ ਹੋ ਗਏ। ਮਾਮਲੇ ਸਬੰਧੀ ਥਾਣੇਦਾਰ ਅਜੀਤ ਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਸੰਤ ਰਾਮ ਵਾਸੀ ਡਰੀਮ ਸਿਟੀ ਪਿੰਡ ਭੱਟੀਆਂ ਬੇਟ, ਵਿਸ਼ੂ, ਨੀਰੂ, ਸੌਰਵ ਲੱਖਾ ਭੱਟੀਆਂ ਅਤੇ ਇੱਕ ਅਣਪਛਾਤੇ ਵਿਅਕਤੀ ਨੇ ਇਹ ਲੁੱਟ ਕੀਤੀ ਹੈ।‌ ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਸੰਤ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement