For the best experience, open
https://m.punjabitribuneonline.com
on your mobile browser.
Advertisement

ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

08:04 AM Mar 15, 2024 IST
ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਮਾਰਚ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਹੈਬੋਵਾਲ ਦੇ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੂੰ ਗਸ਼ਤ ਦੌਰਾਨ ਪਤਾ ਲੱਗਾ ਕਿ ਰਾਹੁਲ ਹੰਸ ਪੁੱਤਰ ਵਾਸੀ ਰਾਜੇਸ਼ ਨਗਰ ਹੈਬੋਵਾਲ ਅਤੇ ਮੰਗਾ ਸਰਪੰਚ ਵਾਸੀ ਪਿੰਡ ਬਲੌਕੇ ਨੂੰ ਸੰਗਮ ਚੌਕ ਹੈਬੋਵਾਲ ਦੇ ਬਾਹਰ ਸਰਕਾਰੀ ਲਾਟਰੀ ਦੀ ਆੜ ਹੇਠ ਉਚੀ ਆਵਾਜ਼ ਵਿੱਚ ਪਰਚੀ ਦੜਾ ਸੱਟਾ ਲਗਾ ਰਹੇ ਹਨ। ਪੁਲੀਸ ਪਾਰਟੀ ਨੇ ਕਾਰਵਾਈ ਕਰਦਿਆਂ ਰਾਹੁਲ ਹੰਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 36 ਹਜ਼ਾਰ 710‌ ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਹਨ ਜਦ ਕਿ ਉਸ ਦੇ ਸਾਥੀ ਮੰਗਾ ਸਰਪੰਚ ਦੀ ਭਾਲ ਕੀਤੀ ਜਾ ਰਹੀ ਹੈ, ਜੋ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲੀਸ ਦੇ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਹੈ ਕਿ ਸਤਪਾਲ ਵਾਸੀ ਨਿਊ ਸੰਤ ਨਗਰ ਅਤੇ ਜੈ ਪ੍ਰਕਾਸ਼ ਵਾਸੀ ਸੁਨੀਲ ਨਗਰ ਜੱਸੀਆ ਰੋਡ ਨੂੰ ਕਾਬੂ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×