ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਦੀ ਕਾਲਾਬਾਜ਼ਾਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

07:39 AM Aug 04, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਗੈਸ ਦੀ ਕਾਲਾਬਾਜ਼ਾਰੀ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਫੂਡ ਸਪਲਾਈ ਵਿਭਾਗ ਬਲਾਕ-23 ਦੇ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਸੂਚਨਾ ਮਿਲੀ ਸੀ ਕਿ ਗੁਲਾਮ ਅਲੀ ਵਾਸੀ ਜਨਕਪੁਰੀ ਵੱਲੋਂ ਆਪਣੀ ਦੁਕਾਨ ਗਣੇਸ਼ ਨਗਰ ਮੇਨ ਰੋਡ, ਗਲੀ ਨੰਬਰ 4 ਵਿੱਚ ਘਰੇਲੂ ਗੈਸ ਸਿਲੰਡਰਾਂ ਵਿੱਚੋਂ ਛੋਟੇ ਗੈਸ ਸਿਲੰਡਰਾਂ ਵਿੱਚ ਗੈਸ ਭਰ ਕੇ ਬਲੈਕ ਵਿੱਚ ਵੇਚੀ ਜਾਂਦੀ ਹੈ। ਸੂਚਨਾ ਮਿਲਣ ’ਤੇ ਇਸ ਸਬੰਧੀ ਪੁਲੀਸ ਨੂੰ ਦੱਸਿਆ ਗਿਆ। ਇਸ ਦੌਰਾਨ ਪੁਲੀਸ ਪਾਰਟੀ ਨੇ ਦੁਕਾਨ ’ਤੇ ਛਾਪਾ ਮਾਰਿਆ। ਛਾਪੇ ਦੌਰਾਨ ਦੁਕਾਨ ਵਿੱਚੋਂ 2 ਵੱਡੇ ਗੈਸ ਸਿਲੰਡਰ, ਇੱਕ ਛੋਟਾ ਗੈਸ ਸਿਲੰਡਰ ਅਤੇ ਇੱਕ ਕੰਡਾ ਬਰਾਮਦ ਕੀਤਾ ਗਿਆ। ਇਹ ਸਾਰਾ ਸਾਮਾਨ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ‌

Advertisement

Advertisement
Advertisement