ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
07:18 AM Feb 08, 2024 IST
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਫਰਵਰੀ
ਜ਼ਿਲ੍ਹਾ ਪੁਲੀਸ ਕੁਰੂਕਸ਼ੇਤਰ ਦੇ ਐਂਟੀਨਾਰਕੋਟਿਕ ਸੈੱਲ ਦੀ ਟੀਮ ਨੇ ਸੁਰਿੰਦਰ ਕੁਮਾਰ ਵਾਸੀ ਚਨਾਰਥਲ ਥਾਣਾ ਸ਼ਾਹਬਾਦ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ 4 ਫਰਵਰੀ ਨੂੰ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਪਾਲ ਦੀ ਅਗਵਾਈ ਵਿਚ ਪੁਲੀਸ ਟੀਮ ਨੇ ਪਿੰਡ ਨਖਰੋਜਪੁਰ ’ਚ ਜਵਾਲਾ ਸਿੰਘ ਨੂੰ ਕਾਬੂ ਕੀਤਾ। ਇਸ ਦੌਰਾਨ ਮੌਕੇ ’ਤੇ ਡੀਐੱਸਪੀ ਸ਼ਾਹਬਾਦ ਰਣਧੀਰ ਸਿੰਘ ਦੇ ਸਾਹਮਣੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ’ਚੋਂ 500 ਗਰਾਮ ਅਫੀਮ ਬਰਾਮਦ ਹੋਈ ਤੇ ਮੁਲਜ਼ਮ ਖ਼ਿਲਾਫ਼ ਥਾਣਾ ਬਾਬੈਨ ਵਿਚ ਕੇਸ ਦਰਜ ਕਰ ਲਿਆ ਗਿਆ। ਜਾਂਚ ਦੌਰਾਨ ਮੁਲਜ਼ਮ ਨੇ ਪੁਲੀਸ ਨੂੰ ਨਸ਼ਾ ਤਸਕਰ ਬਾਰੇ ਦੱਸਿਆ, ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ।
Advertisement
Advertisement
Advertisement