ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਕਾਬੂ

08:52 AM Sep 11, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 10 ਸਤੰਬਰ
ਜ਼ਿਲ੍ਹਾ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਥਾਣਾ ਸ਼ਾਹਬਾਦ ਪੁਲੀਸ ਦੀ ਟੀਮ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਅੰਕੁਸ਼ ਸੈਣੀ ਵਾਸੀ ਨਲਵੀ ਨਵੀਂ ਬਸਤੀ ਸ਼ਾਹਬਾਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਬੁਲਾਰੇ ਮਨਜੀਤ ਪੰਚਾਲ ਨੇ ਦੱਸਿਆ ਕਿ ਬੀਤੀ 9 ਫਰਵਰੀ ਨੂੰ ਹਰਸ਼ ਸੈਣੀ ਪੁੱਤਰ ਰਿਸ਼ੀਪਾਲ ਵਾਸੀ ਗਗਨੌਰੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਲਈ ਉਸ ਨੇ ਫਾਈਨਲ ਫਲਾਈਟ ਸ਼ਾਹਬਾਦ ਦਫਤਰ ਵਿੱਚ ਅੰਕੁਸ਼ ਸੈਣੀ ਨਾਲ ਗੱਲ ਕੀਤੀ ਤੇ ਵਿਦੇਸ਼ ਭੇਜਣ ਲਈ 8 ਲੱਖ ਰੁਪਏ ਵਿਚ ਗੱਲਬਾਤ ਤੈਅ ਹੋ ਗਈ। ਕੁਝ ਦਿਨ ਬਾਅਦ ਉਸ ਨੇ 5 ਲੱਖ 70 ਹਜ਼ਾਰ ਰੁਪਏ ਤੇ ਆਪਣੇ ਅਸਲੀ ਕਾਗਜ਼ਾਤ ਦੇ ਦਿੱਤੇ। ਕੁਝ ਦਿਨਾਂ ਬਾਅਦ ਹੀ ਉਸ ਨੇ ਕੰਮ ਨਾ ਹੋਣ ’ਤੇ ਅੰਕੁਸ਼ ਕੋਲੋਂ ਪੈਸੇ ਜਾਂ ਵੀਜ਼ਾ ਲੱਗਿਆ ਪਾਸਪੋਰਟ ਮੰਗਣਾ ਸ਼ੁਰੂ ਕਰ ਦਿੱਤੇ। ਉਸ ਨੇ ਪੈਸੇ ਦੇਣ ਤੋਂ ਮਨ੍ਹਾਂ ਕਰ ਦਿੱਤਾ ਤੇ ਨਾ ਹੀ ਵੀਜ਼ਾ ਲਵਾਇਆ। ਸ਼ਿਕਾਇਤਕਰਤਾ ਨੇ ਕਈ ਵਾਰ ਉਸ ਤੋਂ ਪੈਸੇ ਮੰਗੇ ਪਰ ਉਹ ਲਾਰੇ ਹੀ ਲਾਉਂਦਾ ਰਿਹਾ। ਇਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਿਹਾ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਹੁੱਡਾ ਪੁਲੀਸ ਚੌਕੀ ਦੇ ਐੱਸਆਈ ਮਹੇਸ਼ ਕੁਮਾਰ ਦੀ ਟੀਮ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾ ਕਰਨ ਵਾਲੇ ਅੰਕੁਸ਼ ਸੈਣੀ ਵਾਸੀ ਨਲਵੀ ਨਵੀਂ ਬਸਤੀ ਸ਼ਾਹਬਾਦ ਨੂੰ ਗ੍ਰਿਫਤਾਰ ਕਰ ਕੇ ਮੁਲਜ਼ਮ ਕੋਲੋਂ 3 ਲੱਖ 30 ਹਜ਼ਾਰ ਰੁਪਏ ਬਰਾਮਦ ਕਰ ਲਏ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਉਸ ਦਾ ਦੋ ਰੋਜ਼ਾ ਪੁਲੀਸ ਰਿਮਾਂਡ ਲੈ ਲਿਆ ਹੈ।

Advertisement

Advertisement