ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਖਣਨ ਦੇ ਦੋਸ਼ ਹੇਠ ਕਾਬੂ, ਮਸ਼ੀਨਰੀ ਜ਼ਬਤ

08:44 AM Apr 05, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਪਠਾਨਕੋਟ, 4 ਅਪਰੈਲ
ਥਾਣਾ ਨੰਗਲ ਭੂਰ ਦੀ ਪੁਲੀਸ ਨੇ ਪਿੰਡ ਗੁੜ੍ਹਾ ਕਲਾਂ ਵਿੱਚ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 1 ਵਿਅਕਤੀ ਨੂੰ ਪੋਕਲੇਨ ਮਸ਼ੀਨ ਅਤੇ ਟਿੱਪਰ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਮਨਦੀਪ ਸ਼ਰਮਾ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਗੁੜ੍ਹਾ ਕਲਾਂ ਵਿੱਚ ਕਰੱਸ਼ਰ ਦੇ ਨਜ਼ਦੀਕ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ ਅਤੇ ਕਰੀਬ ਇੱਕ ਕਿੱਲਾ ਜਗ੍ਹਾ ’ਤੇ ਮਾਈਨਿੰਗ ਕਰਕੇ 10 ਫੁੱਟ ਡੂੰਘਾ ਟੋਇਆ ਪੁੱਟਿਆ ਗਿਆ ਸੀ। ਇਸ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ। ਜਾਂਚ ਵਿੱਚ ਪਤਾ ਲੱਗਾ ਕਿ ਜਿਸ ਜਗ੍ਹਾ ਮਾਈਨਿੰਗ ਹੋ ਰਹੀ ਸੀ, ਉਹ ਜਗ੍ਹਾ ਹਿਮਾਚਲ ਪ੍ਰਦੇਸ਼ ਦੇ ਅਧੀਨ ਆਉਂਦੀ ਹੈ। ਇਸ ਲਈ ਮੁਲਜ਼ਮ ਨੂੰ ਹਿਮਾਚਲ ਪੁਲੀਸ ਹਵਾਲੇ ਕਰ ਦਿੱਤਾ ਹੈ।

Advertisement

Advertisement
Advertisement