ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
07:42 AM Jul 31, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਜੁਲਾਈ
ਚੋਰੀ ਦੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਰਾਹਗੀਰਾਂ ਤੋਂ ਲੁੱਟਖੋਹ ਕਰਨ ਵਾਲੇ 2 ਮੁਲਜ਼ਮਾਂ ਨੂੰ ਥਾਣਾ ਸਦਰ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਇੱਕ ਮੁਲਜ਼ਮ ਪੁਲੀਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਸਮੇਂ ਕਾਬੂ ਕਰ ਲਿਆ, ਦਜੋਂ ਮੁਲਜ਼ਮ ਰਿੰਗ ਰੋਡ ਸਿਟੀ ਇਲਾਕੇ ’ਚ ਖਾਲੀ ਪਲਾਟ ’ਚ ਚੋਰੀ ਦਾ ਸਾਮਾਨ ਵੇਚਣ ਦੀ ਫਿਰਾਕ ’ਚ ਸਨ। ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਤਿੰਨ ਮੋਟਰਸਾਈਕਲ, 2 ਐਕਟਿਵਾ ਤੇ ਵੱਖ-ਵੱਖ ਕੰਪਨੀਆਂ ਦੇ 12 ਮੋਬਾਈਲ ਫੋਨ ਬਰਾਮਦ ਕਤਿੇ ਹਨ। ਪੁਲੀਸ ਨੇ ਇਸ ਮਾਮਲੇ ’ਚ ਪਿੰਡ ਗਿੱਲ ਵਾਸੀ ਇੰਦਰਜੀਤ ਸਿੰਘ ਤੇ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ 1 ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛਗਿਛ ਕਰ ਤੀਸਰੇ ਮੁਲਜ਼ਮ ਗੁਰਪ੍ਰੀਤ ਸਿੰਘ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Advertisement
Advertisement
Advertisement