22 ਪਾਕਿਸਤਾਨੀ ਨਾਗਰਿਕਾਂ ਨੂੰ ਪਨਾਹ ਦੇਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ
02:04 PM Oct 08, 2024 IST
ਬੰਗਲੁਰੂ, 8 ਅਕਤੂਬਰ
ਇਥੋਂ ਦੀ ਪੁਲੀਸ ਨੇ ਪਰਵੇਜ਼ ਨਾਂ ਦੇ ਵਿਅਕਤੀ ਨੂੰ ਕਥਿਤ ਤੌਰ ’ਤੇ 22 ਪਾਕਿਸਤਾਨੀ ਨਾਗਰਿਕਾਂ ਦੀ ਮਦਦ ਕਰਨ ਅਤੇ ਪਨਾਹ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਲੁਰੂ ਅਤੇ ਕਰਨਾਟਕ ਦੇ ਹੋਰ ਹਿੱਸਿਆਂ ਵਿਚ ਹਿੰਦੂ ਨਾਵਾਂ ਦੇ ਇੱਕ ਪਰਿਵਾਰ ਦੇ ਚਾਰ ਮੈਂਬਰ, ਜੋ ਕਿ ਪਾਕਿਸਤਾਨੀ ਨਾਗਰਿਕ ਸਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Advertisement
ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਤੋਂ ਬਾਅਦ ਇੱਥੇ ਪੀਨੀਆ ਤੋਂ ਤਿੰਨ ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦਾਵਾਂਗੇਰੇ ਜ਼ਿਲ੍ਹੇ ਵਿਚੋਂ ਵੀ ਪਾਕਿਸਤਾਨੀਆਂ ਨੂੰ ਹਿਰਾਸਤ ਵਿਚ ਲਿਆ।
ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਪਰਵੇਜ਼ ਇਨ੍ਹਾਂ ਪਾਕਿਸਤਾਨੀਆਂ ਨੂੰ ਉਨ੍ਹਾਂ ਦੇ ਬਦਲੇ ਹੋਏ ਨਾਵਾਂ ਵਾਲੇ ਸਾਰੇ ਦਸਤਾਵੇਜ਼ ਦਿਵਾਉਣ ਵਿਚ ਮਦਦ ਕਰ ਰਿਹਾ ਸੀ। -ਪੀਟੀਆਈ
Advertisement
Advertisement